22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਧਾਰੀਵਾਲ, 22 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੀ ਪ੍ਰਧਾਨਗੀ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸਹਾਇਕ ਪਬਲਿਕ ਪ੍ਰੋਸੀਕਿਊਟਰ ਜ਼ਿਲ੍ਹਾ ਗੁਰਦਾਸਪੁਰ ਅਮਨ ਮੋਹਿੰਦਰੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਧਾਰੀਵਾਲ, 22 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੀ ਪ੍ਰਧਾਨਗੀ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸਹਾਇਕ ਪਬਲਿਕ ਪ੍ਰੋਸੀਕਿਊਟਰ ਜ਼ਿਲ੍ਹਾ ਗੁਰਦਾਸਪੁਰ ਅਮਨ ਮੋਹਿੰਦਰੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਤੇ ਦੀਪ ਜਲਾ ਕੇ ਕੀਤੀ ਗਈ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਮੁੱਖ ਮਹਿਮਾਨ ਅਮਨ ਮੋਹਿੰਦਰੂ ਨੇ ਅਕਾਦਮਿਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਡਾਇਰੈਕਟਰ ਫਾਦਰ ਜੌਹਨ ਜਾਰਜ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਅਮਨ ਮੋਹਿੰਦਰੂ ਤੇ ਉਨ੍ਹਾਂ ਦੀ ਪਤਨੀ ਐਡਵੋਕੇਟ ਹੀਨਾ ਸਲਹੋਤਰਾ ਨੂੰ ਯਾਦਗਾਰੀ ਚਿੰਨ੍ਹ ਤੇ ਲੋਈ ਦੇ ਕੇ ਸਨਮਾਨਿਤ ਗਿਆ। ਇਸ ਮੌਕੇ ਉਪ ਪ੍ਰਿੰਸੀਪਲ ਸਿਸਟਰ ਰਿੰਪੀ ਰੋਜ, ਸਿਸਟਰ ਐਨਸ ਮਾਰੀਆ, ਪੀ.ਆਰ.ਓ. ਸਵਰਨ ਸਿੰਘ, ਸਟਾਫ਼ ਸੈਕਟਰੀ ਜਤਿੰਦਰ ਕੌਰ ਢਿੱਲੋਂ, ਅਮ੍ਰਿਤਪਾਲ ਕੌਰ, ਸਟੇਜ ਸਜਾਵਟ ਮੈਡਮ ਮੰਜੂ, ਗਤੀਵਿਧੀਆਂ ਇੰਚਾਰਜ ਮੈਡਮ ਅੰਜਲੀ, ਨੇਹਾ ਚੋਪੜਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਲਾ ਬਾਲਾ ਤੋਂ ਕਾਦੀਆਂ ਨੂੰ ਜਾਂਦੀ ਸੜਕ ਉੱਪਰ ਪਏ ਮੋਟੇ ਪੱਥਰਾਂ ਕਾਰਨ ਰਾਹਗੀਰਾਂ ਦਾ ਲੰਘਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
Ad Position 24