22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਾਲਾ ਬਾਲਾ ਤੋਂ ਕਾਦੀਆਂ ਨੂੰ ਜਾਂਦੀ ਸੜਕ ਉੱਪਰ ਪਏ ਮੋਟੇ ਪੱਥਰਾਂ ਕਾਰਨ ਰਾਹਗੀਰਾਂ ਦਾ ਲੰਘਣਾ ਹੋਇਆ ਮੁਸ਼ਕਿਲ

ਕਾਹਨੂੰਵਾਨ, 22 ਨਵੰਬਰ (ਨਿਸ਼ਾਨ ਸਿੰਘ ਚਾਹਲ) ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ’ਚ ਸੜਕਾਂ ਦਾ ਜਾਲ ਵਿਛਾਉਣ ਤੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਤੋਂ ਕਾਦੀਆਂ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਸੜਕ ਨੂੰ ਚੌੜਾ ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਉੱਪਰ ਮੋਟੇ ਪੱਥਰ ਪਾਏ ਗਏ ਸਨ ਪਰ ਇਸ ਤੋਂ ਬਾਅਦ ਵਿਭਾਗ ਵਲੋਂ ਸੜਕ ਉਪਰ ਪ੍ਰੀਮਿਕਸ ਨਹੀਂ ਪਾਈ ਗਈ।

Ad Position 21
No active advertisement
ਅਜੀਤ ਡੈਸਕ 23-11-2026
ਕਾਹਨੂੰਵਾਨ, 22 ਨਵੰਬਰ (ਨਿਸ਼ਾਨ ਸਿੰਘ ਚਾਹਲ) ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ’ਚ ਸੜਕਾਂ ਦਾ ਜਾਲ ਵਿਛਾਉਣ ਤੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਬਲਾਕ ਕਾਹਨੂੰਵਾਨ ਦੇ ਪਿੰਡ ਕਾਲਾ ਬਾਲਾ ਤੋਂ ਕਾਦੀਆਂ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਸੜਕ ਨੂੰ ਚੌੜਾ ਤੇ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਲੋਕ ਨਿਰਮਾਣ ਵਿਭਾਗ ਵਲੋਂ ਸੜਕ ਉੱਪਰ ਮੋਟੇ ਪੱਥਰ ਪਾਏ ਗਏ ਸਨ ਪਰ ਇਸ ਤੋਂ ਬਾਅਦ ਵਿਭਾਗ ਵਲੋਂ ਸੜਕ ਉਪਰ ਪ੍ਰੀਮਿਕਸ ਨਹੀਂ ਪਾਈ ਗਈ। ਇਸ ਕਾਰਨ ਸੜਕ ਉਪਰ ਖਿੱਲਰੇ ਮੋਟੇ ਪੱਥਰਾਂ ਤੋਂ ਲੰਘਣਾ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਖਾਸ ਕਰਕੇ ਇਸ ਰਸਤੇ ਰਾਹੀਂ ਰੋਜ਼ਾਨਾ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਸੜਕ ਉੱਪਰ ਪਏ ਪੱਥਰਾਂ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਤੇ ਨਵੇਂ ਵਾਹਨ ਵੀ ਖਸਤਾ ਹਾਲਤ ਵਿੱਚ ਪਹੁੰਚ ਰਹੇ ਹਨ। ਇਸ ਦੇ ਬਾਵਜੂਦ ਸਬੰਧਤ ਵਿਭਾਗ ਵਲੋਂ ਸੜਕ ਦੀ ਹਾਲਤ ਸੁਧਾਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸ ਕਾਰਨ ਇਲਾਕਾ ਵਾਸੀਆਂ ਵਿਚ ਸਰਕਾਰ ਤੇ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸੜਕ ਰਾਹੀਂ ਰੋਜ਼ਾਨਾ ਆਪਣੇ ਕੰਮਕਾਰ ਲਈ ਆਉਣ-ਜਾਣ ਵਾਲੇ ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਵੀਰ ਸਿੰਘ, ਜਰਨੈਲ ਸਿੰਘ ਤੇ ਬਿਕਰਮ ਸਿੰਘ ਨੇ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਪੈਂਦੀ ਹੈ। ਉਹਨਾਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਤੇ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਤੋਂ ਮੰਗ ਕੀਤੀ ਕਿ ਇਸ ਇਲਾਕੇ ਦੇ ਰਾਹਗੀਰਾਂ ਦੀ ਮੁਸ਼ਕਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਸੜਕ ਉੱਪਰ ਜਲਦ ਤੋਂ ਜਲਦ ਪ੍ਰੀਮਿਕਸ ਪਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਪ੍ਰੇਸ਼ਨ ਕਾਸੋ ਦੌਰਾਨ ਪੁਲਿਸ ਨੇ ਪਿੰਡ ਥਰੀਏਵਾਲ ’ਚ ਦੋ ਵਿਅਕਤੀਆਂ ਤੇ ਇਕ ਔਰਤ ਕੋਲੋਂ ਹੈਰੋਇਨ ਕੀਤੀ ਬਰਾਮਦ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ
Ad Position 24