ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਧਿਆਤਮਿਕ ਜਾਗ੍ਰਿਤੀ ਦੇ ਨਾਲ ਆਦਰਸ਼ ਸਮਾਜ ਦੀ ਸਥਾਪਨਾ ਦਾ ਸੰਦੇਸ਼ ਦਿੰਦੀਆਂ ਹਨ -ਸਵਾਮੀ ਜਗਦੀਸ਼ਾਨੰਦ
ਪਠਾਨਕੋਟ, 23 ਨਵੰਬਰ (ਸੁਮਿਤ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਧਿਆਤਮਿਕ ਜੀਵਨ ਦਰਸ਼ਨ, ਮਹਾਨ ਸਿੱਖਿਆਵਾਂ ਤੇ ਮਾਨਵ ਕਲਿਆਣ ਦੇ ਸੰਦੇਸ਼ ਨੂੰ ਯਾਦ ਕੀਤਾ।
ਪਠਾਨਕੋਟ, 23 ਨਵੰਬਰ (ਸੁਮਿਤ)- ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਧਿਆਤਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਧਿਆਤਮਿਕ ਜੀਵਨ ਦਰਸ਼ਨ, ਮਹਾਨ ਸਿੱਖਿਆਵਾਂ ਤੇ ਮਾਨਵ ਕਲਿਆਣ ਦੇ ਸੰਦੇਸ਼ ਨੂੰ ਯਾਦ ਕੀਤਾ। ਸਮਾਗਮ ਦੀ ਸ਼ੁਰੂਆਤ ਭਾਈ ਬਲਦੇਵ ਵਲੋਂ ਰਸਭਿੰਨੇ ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਸਵਾਮੀ ਜਗਦੀਸ਼ਾਨੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਧਿਆਤਮਿਕ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤਰਸੇਮ ਲਾਲ, ਸ਼ਿਵ ਦਿਆਲ, ਜਨਕ ਰਾਜ, ਨਰਿੰਦਰ ਸਿੰਘ, ਲਖਵੀਰ ਸਿੰਘ, ਕਰਤਾਰ ਸਿੰਘ, ਹਿਤੇਸ਼ ਠਾਕੁਰ, ਉਦੇ ਠਾਕੁਰ, ਓਮ ਪ੍ਰਕਾਸ਼, ਕਲਭੂਸ਼ਣ ਸਿੰਘ, ਸੋਮਰਾਜ, ਮਾਸਟਰ ਸੁਰਿੰਦਰ ਸਿੰਘ, ਪ੍ਰਵੇਸ਼ ਪਠਾਨੀਆ, ਕੁਲਵਿੰਦਰ ਸਿੰਘ, ਸੁਰੇਸ਼ ਕੁਮਾਰ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ।