ਐਸ.ਐਸ.ਐਨ. ਮਾਡਰਨ ਹਾਈ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ
ਘਰੋਟਾ, 23 ਨਵੰਬਰ (ਸੰਜੀਵ ਗੁਪਤਾ)-ਐੱਸ. ਐਸ.
ਘਰੋਟਾ, 23 ਨਵੰਬਰ (ਸੰਜੀਵ ਗੁਪਤਾ)-ਐੱਸ.ਐਸ.ਐਨ ਮਾਡਰਨ ਹਾਈ ਸਕੂਲ ਝੰਗੀ ਸਰੂਪਦਾਸ ਦੇ ਖੇਡ ਮੈਦਾਨ ਵਿਚ ਸਾਲਾਨਾ ਖੇਡ ਮੁਕਾਬਲੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਏ ਗਏ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਡਾ: ਮੁਖਵਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਦਯਾਨੰਦ ਮੱਠ ਦੇ ਪ੍ਰਧਾਨ ਸਵਾਮੀ ਸਦਾਨੰਦ ਨੇ ਕੀਤੀ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸ਼ਾਸਤਰੀ, ਐੱਸ.ਐੱਸ.ਆਈ.ਐੱਮ.ਟੀ ਦੇ ਸਕੱਤਰ ਦਿਨੇਸ਼ ਸ਼ਾਸਤਰੀ, ਉਦਯੋਗਪਤੀ ਰਮੇਸ਼ ਅਗਰਵਾਲ ਸੋਨੂੰ, ਰਘਵੀਰ ਸੈਣੀ ਤੇ ਪ੍ਰਿੰਸੀਪਲ ਪਰਮਿੰਦਰ ਕੌਰ ਹਾਜ਼ਰ ਰਹੇ। ਮੁਕਾਬਲਿਆਂ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੈਡਮ ਪਾਰਿਕਾ ਦੀ ਅਗਵਾਈ ਹੇਠ ਐੱਨ.ਸੀ.ਸੀ. ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕਰਕੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਜੇਤੂ ਕ੍ਰਿਕਟ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ 100 ਮੀਟਰ ਦੌੜ, ਵਾਲੀਬਾਲ ਤੇ ਲੰਬੀ ਛਾਲ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ’ਚ ਭਾਗ ਲਿਆ। ਮੁੱਖ ਮਹਿਮਾਨ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸੰਸਥਾ ਦੀ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਸਮੂਹ ਮਹਿਮਾਨਾਂ, ਪ੍ਰਬੰਧਕਾਂ ਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।