25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਈ ਦਹਾਕਿਆਂ ਤੋਂ ਦਰਿਆ ’ਤੇ ਪੱਕੇ ਪੁਲ ਦੀ ਮੰਗ ਕਰ ਰਹੇ 7 ਪਿੰਡਾਂ ਦੇ ਲੋਕਾਂ ਦੀ ਆਸ ਨੂੰ ਅਜੇ ਤੱਕ ਨਹੀਂ ਪਿਆ ਬੂਰ ਤੁਰੰਤ ਪੁਲ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਚੋਣਾਂ ਦਾ ਕਰਾਂਗੇ ਬਾਈਕਾਟ-ਪਿੰਡ ਵਾਸੀ

ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਦਰਿਆ ਰਾਵੀ ਤੋਂ ਪਾਰ ਪੈਂਦੇ 7 ਪਿੰਡਾਂ ਦੇ ਵਾਸੀਆਂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਦਰਿਆ ’ਤੇ ਪੱਕਾ ਪੁਲ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਅੱਜ ਤੱਕ ਵੀ ਬੂਰ ਨਾ ਪੈਣ ਕਰਕੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਸ ਸਬੰਧੀ ਅਜੀਤ ਉਪ ਦਫਤਰ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਪਿੰਡਾਂ ਦੇ ਸਰਪੰਚਾਂ ਅਮਰੀਕ ਸਿੰਘ ਸਰਪੰਚ ਭਰਿਆਲ, ਮੁਕੇਸ਼ ਕੁਮਾਰ ਤੂਰਬਾਨੀ, ਵਿਕਰਮਜੀਤ ਸਿੰਘ ਚੇਬੇ, ਬਲਰਾਜ ਸਿੰਘ ਮੰਮੀ ਚੱਕਰੰਗਾ, ਵਿੱਕੀ ਲਸਿਆਣ ਅਤੇ ਸਮਾਜ ਸੇਵਕ ਕੁਲਵੰਤ ਸਿੰਘ ਬਾਬਾ ਨੇ ਦੱਸਿਆ ਕਿ ਜਦ ਵੀ ਕਦੇ ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਉਨ੍ਹਾਂ ਦੇ 7 ਪਿੰਡਾਂ ਦਾ ਇਕ ਤਰ੍ਹਾਂ ਨਾਲ ਦੇਸ਼ ਨਾਲੋਂ ਸੰਪਰਕ ਟੁੱਟ ਜਾਂਦਾ ਹੈ ਅਤੇ ਅਜਿਹੇ ਹਾਲਾਤਾਂ ਵਿਚ ਜੇਕਰ ਕਿਸੇ ਪਿੰਡ ਵਾਸੀ ਨੂੰ ਸਿਹਤ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਜਾਨ ਰੱਬ ਆਸਰੇ ਹੀ ਹੁੰਦੀ ਹੈ।

Ad Position 21
No active advertisement
‘ਅਜੀਤ’ ਉਪ-ਦਫਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਰਾਵੀ ਪਾਰ ਪੈਂਦੇ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ। ਤਸਵੀਰ: ਵਿਸ਼ਾਲ ਮੁੰਨਾ 25-11-2026
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਦਰਿਆ ਰਾਵੀ ਤੋਂ ਪਾਰ ਪੈਂਦੇ 7 ਪਿੰਡਾਂ ਦੇ ਵਾਸੀਆਂ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਦਰਿਆ ’ਤੇ ਪੱਕਾ ਪੁਲ ਬਣਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਅੱਜ ਤੱਕ ਵੀ ਬੂਰ ਨਾ ਪੈਣ ਕਰਕੇ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਸ ਸਬੰਧੀ ਅਜੀਤ ਉਪ ਦਫਤਰ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਪਿੰਡਾਂ ਦੇ ਸਰਪੰਚਾਂ ਅਮਰੀਕ ਸਿੰਘ ਸਰਪੰਚ ਭਰਿਆਲ, ਮੁਕੇਸ਼ ਕੁਮਾਰ ਤੂਰਬਾਨੀ, ਵਿਕਰਮਜੀਤ ਸਿੰਘ ਚੇਬੇ, ਬਲਰਾਜ ਸਿੰਘ ਮੰਮੀ ਚੱਕਰੰਗਾ, ਵਿੱਕੀ ਲਸਿਆਣ ਅਤੇ ਸਮਾਜ ਸੇਵਕ ਕੁਲਵੰਤ ਸਿੰਘ ਬਾਬਾ ਨੇ ਦੱਸਿਆ ਕਿ ਜਦ ਵੀ ਕਦੇ ਦਰਿਆ ਰਾਵੀ ਵਿਚ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਉਨ੍ਹਾਂ ਦੇ 7 ਪਿੰਡਾਂ ਦਾ ਇਕ ਤਰ੍ਹਾਂ ਨਾਲ ਦੇਸ਼ ਨਾਲੋਂ ਸੰਪਰਕ ਟੁੱਟ ਜਾਂਦਾ ਹੈ ਅਤੇ ਅਜਿਹੇ ਹਾਲਾਤਾਂ ਵਿਚ ਜੇਕਰ ਕਿਸੇ ਪਿੰਡ ਵਾਸੀ ਨੂੰ ਸਿਹਤ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਜਾਨ ਰੱਬ ਆਸਰੇ ਹੀ ਹੁੰਦੀ ਹੈ। ਇਥੋਂ ਤੱਕ ਕਿ ਕਈ ਕਈ ਦਿਨ ਬੱਚਿਆਂ ਨੂੰ ਉਚੇਰੀ ਸਿੱਖਿਆ ਲੈਣ ਲਈ ਦੂਜੇ ਸ਼ਹਿਰਾਂ ਵਿਚ ਜਾਣ ਲਈ ਭਾਰੀ ਸਮੱਸਿਆ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦਰਿਆ ਪਾਰ ਤੋਂ ਆਉਣ ਜਾਣ ਦਾ ਸਿਰਫ ਇਕ ਸਹਾਰਾ ਹੁੰਦਾ ਹੈ ਬੇੜੀ ਅਤੇ ਭਰੇ ਦਰਿਆ ਵਿਚ ਬੇੜੀ ਵਿਚ ਸਫਰ ਕਰਨਾ ਵੀ ਖਤਰੇ ਤੋਂ ਖਾਲੀ ਨਹੀਂ ਹੁੰਦਾ ਅਤੇ ਕਈ ਵਾਰ ਵੱਡੇ ਹਾਦਸੇ ਵੀ ਹੋਣੋਂ ਮਸਾਂ ਹੀ ਬਚੇ ਹਨ। ਉਨ੍ਹਾਂ ਦੱਸਿਆ ਕਿ ਇਸ ਦਰਿਆ ’ਤੇ ਪੱਕਾ ਪੁਲ ਬਨਣ ਦੀ ਉਨ੍ਹਾਂ ਨੂੰ ਕੁਝ ਆਸ ਬੱਝੀ ਸੀ, ਜਦ 8 ਅਕਤੂਬਰ 2026 ਨੂੰ ਦਰਿਆ ’ਤੇ ਪੱਕਾ ਪੁਲ ਬਣਾਉਣ ਦਾ ਟੈਂਡਰ ਵੀ ਇਕ ਵੱਡੀ ਕੰਪਨੀ ਨੂੰ ਦਿੱਤਾ ਗਿਆ ਸੀ। ਪਰ ਪਤਾ ਲੱਗਾ ਹੈ ਕਿ ਅੱਜ ਤੱਕ ਕੰਪਨੀ ਨੂੰ ਵਰਕ ਆਰਡਰ ਹੀ ਨਹੀਂ ਦਿੱਤਾ ਗਿਆ। ਜਦ ਪੁਲ ਅਤੇ ਇਸ ਦੇ ਨਾਲ ਰਸਤਾ ਬਣਾਉਣ ਲਈ ਕਿਸਾਨਾਂ ਦੀਆਂ ਜਮੀਨਾਂ ਤੱਕ ਐਕਵਾਇਰ ਹੋ ਚੁੱਕੀਆਂ ਹਨ। ਪਰ ਪਤਾ ਨਹੀਂ ਕਿਉਂ ਅੱਜ ਤੱਕ ਪੁਲ ਬਣਾਉਣ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦ ਵੀ ਪੁਲ ਬਣਾਉਣ ਦੀ ਥੋੜੀ ਜਿਹੀ ਗੱਲ ਚੱਲਦੀ ਹੈ ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਭਾਜਪਾ, ਕਾਂਗਰਸ ਅਤੇ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਵਲੋਂ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਇਸ ਦਾ ਸਿਹਰਾ ਆਪਣੇ ਸਿਰ ਲੈਣ ਦੀ ਬਿਆਨਬਾਜ਼ ਸ਼ੁਰੂ ਕਰ ਦਿੱਤਾ ਜਾਂਦੀ ਹੈ। ਪਰ ਉਸ ਤੋਂ ਬਾਅਦ ਕਿਸੇ ਵੀ ਰਾਜਨੀਤਿਕ ਆਗੂ ਵਲੋਂ ਸਾਰ ਨਹੀਂ ਲਈ ਜਾਂਦੀ ਕਿ ਆਖਿਰ ਸਾਰੀਆਂ ਜ਼ਰੂਰੀ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਪੁਲ ਦਾ ਕੰਮ ਸ਼ੁਰੂ ਕਿਉਂ ਨਹੀਂ ਕਰਵਾਇਆ ਜਾ ਰਿਹਾ। ਜਿਸ ਦਾ ਲੋਕਾਂ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਪ੍ਰਤੀ ਭਾਰੀ ਰੋਸ ਹੈ। ਪਿੰਡਾਂ ਦੇ ਵਾਸੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਤੁਰੰਤ ਪੁਲ ਬਣਾਉਣ ਦਾ ਕੰਮ ਸ਼ੁਰੂ ਨਾ ਕਰਵਾਇਆ ਗਿਆ ਤਾਂ ਉਹ 2027 ਦੀਆਂ ਵਿਧਾਨ ਸਬਾ ਚੋਣਾਂ ਦਾ ਬਾਈਕਾਟ ਕਰਨਗੇ ਅਤੇ ਕਿਸੇ ਵੀ ਪਾਰਟੀ ਦੇ ਨੁਮਾਇੰਦੇ ਨੂੰ ਪਿੰਡਾਂ ਵਿਚ ਵੜਨ ਨਹੀਂ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 26 ਨੂੰ ਮੋਗਾ ਵਿਖੇ ਮਹਾਂਰੈਲੀ ’ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਮੁਹਿੰਮ ਦਾ ਆਗਾਜ਼ ਹੋਵੇਗਾ- ਵਿਧਾਇਕ ਸ਼ੈਰੀ ਕਲਸੀ
Ad Position 24