ਬੇਟ ਇਲਾਕੇ ਦੇ ਵੱਖ-ਵੱਖ ਗੁਰਦੁਆਰਿਆਂ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਗੁਰਦੁਆਰਾ ਨਵਾਂ ਸ਼ਾਲਾ, ਪੁਰਾਣਾ ਸ਼ਾਲਾ, ਨਵਾਂ ਪਿੰਡ ਬਹਾਦਰ, ਭੁੱਲੇਚੱਕ, ਗੋਹਤ ਪੋਖਰ ਆਦਿ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਗੁਰਦਾਸਪੁਰ, 24 ਨਵੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਗੁਰਦੁਆਰਾ ਨਵਾਂ ਸ਼ਾਲਾ, ਪੁਰਾਣਾ ਸ਼ਾਲਾ, ਨਵਾਂ ਪਿੰਡ ਬਹਾਦਰ, ਭੁੱਲੇਚੱਕ, ਗੋਹਤ ਪੋਖਰ ਆਦਿ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਮੇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਤੇ ਕਵੀਸ਼ਰੀ ਜਥਿਆਂ ਨੇ ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰੇ ਹੀ ਗੁਰਦੁਆਰਿਆਂ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਅਤੇ ਗੁਰਬਾਣੀ ਦੇ ਪ੍ਰਵਾਹ ਨਿਰੰਤਰ ਚੱਲ ਰਹੇ ਸਨ। ਪਿੰਡ ਭੁੱਲੇਚੱਕ ਕਾਲੋਨੀ ਦਾ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਨਿਸ਼ਾਲ ਸਿੰਘ ਗੋਹਤ ਪੋਖਰ ਦੇ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਧਾਨ ਨੱਥਾ ਸਿੰਘ, ਕੈਸ਼ੀਅਰ ਮਹਿੰਦਰ ਸਿੰਘ, ਤਰਸੇਮ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ ਫੌਜੀ ਅਤੇ ਗੁਰਦੀਪ ਸਿੰਘ ਮਿੰਦਾ ਭੁੱਲੇਚੱਕ ਕਾਲੋਨੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸੰਗਤਾਂ ਉਤਸ਼ਾਹ ਨਾਲ ਮਨਾ ਰਹੀਆਂ ਹਨ। ਇਸ ਮੌਕੇ ਗੁਰਦੁਆਰਿਆਂ ਵਿਚ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ। ਅੰਤ ਵਿਚ ਸਹਿਯੋਗ ਦੇਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।