ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਬਾਂਰਾਲੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ
ਫਤਹਿਗੜ੍ਹ ਚੂੜੀਆਂ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)-ਪਿੰਡ ਪੱਬਾਂਰਾਲੀ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਮੁਹੱਲਿਆਂ-ਗਲੀਆਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਪਹੁੰਚਾ।
ਪ
ਪਿੰਡ ਪੱਬਾਂਰਾਲੀ ਖੁਰਦ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ੍ਰ੍ਰ ਪੰਜ ਪਿਆਰੇ ਸਾਹਿਬਾਨ ਸੰਗਤਾਂ ਸਮੇਤ। ਤਸਵੀਰ : ਅਵਤਾਰ ਸਿੰਘ ਰੰਧਾਵਾ
25-11-2026
ਫਤਹਿਗੜ੍ਹ ਚੂੜੀਆਂ, 24 ਨਵੰਬਰ (ਅਵਤਾਰ ਸਿੰਘ ਰੰਧਾਵਾ)-ਪਿੰਡ ਪੱਬਾਂਰਾਲੀ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਮੁਹੱਲਿਆਂ-ਗਲੀਆਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਪਹੁੰਚਾ। ਇਸ ਮੌਕੇ ਰਸਤੇ ਵਿੱਚ ਜਿੱਥੇ ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪੁਸ਼ਾਕੇ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਪ੍ਰਬੰਧਕਾਂ ਸਮੇਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਰਸਤੇ ਵਿਚ ਵੱਖ-ਵੱਖ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਹੈੱਡ ਗ੍ਰੰਥੀ ਸੁੱਚਾ ਸਿੰਘ, ਸਰਪੰਚ ਹੀਰਾ ਸਿੰਘ, ਭਾਈ ਜੋਗਾ ਸਿੰਘ, ਹੌਲਦਾਰ ਰਛਪਾਲ ਸਿੰਘ, ਬਾਪੂ ਚੰਨਣ ਸਿੰਘ, ਕਾਬਲ ਸਿੰਘ, ਸੰਤੋਖ ਸਿੰਘ, ਮੋਹਨਜੀਤ ਸਿੰਘ ਬਹਿਰੀਨ, ਕਰਮਜੀਤ ਸਿੰਘ ਰਾਜੂ, ਜਸਬੀਰ ਸਿੰਘ ਜੱਜ ਬਹਿਰੀਨ, ਹਰਜੀਤ ਸਿੰਘ ਵਿੱਕੀ, ਮਾ. ਅਵਤਾਰ ਸਿੰਘ, ਗੁਰਦੇਵ ਸਿੰਘ ਨੰਬਰਦਾਰ, ਗੁਰਮੇਜ ਸਿੰਘ ਫੌਜੀ, ਬਾਬਾ ਗੁਰਮੀਤ ਸਿੰਘ, ਬਾਬਾ ਲੱਖਾ ਸਿੰਘ, ਕੁਲਤਾਰ ਸਿੰਘ, ਲਵਪ੍ਰੀਤ ਸਿੰਘ, ਕਰਨੈਲ ਸਿੰਘ ਫੌਜੀ, ਮੰਗਲ ਸਿੰਘ, ਸਵਿਦਰ ਸਿੰਘ ਫੌਜੀ, ਨਿਰਮਲ ਸਿੰਘ, ਸੁਖਬੀਰ ਸਿੰਘ , ਪੰਜਾਬ ਸਿੰਘ, ਜਰਨੈਲ ਸਿੰਘ ਫੌਜੀ, ਸਤਨਾਮ ਸਿੰਘ ਫੌਜੀ ਸਮੇਤ ਪਿੰਡ ਟਰਪੱਲੇ ਤੋਂ ਆਈਆਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।