25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜੀਆ ਲਾਲ ਮਿੱਤਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਆ ਲਾਲ ਮਿੱਤਲ ਡੀ. ਏ.

Ad Position 21
No active advertisement
ਅਜੀਤ ਡੈਸਕ 25-11-2026
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਗੁਰਬਾਣੀ ਦੇ ਪਾਠ ਤੇ ਕੀਰਤਨ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਉਪਰੰਤ ਸ੍ਰੀ ਆਨੰਦ ਸਾਹਿਬ ਦੀਆਂ ਛੇ ਪਉੜੀਆਂ ਦਾ ਪਾਠ, ਵਾਹਿਗੁਰੂ ਜੀ ਦਾ ਸਿਮਰਨ, ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਆਸ਼ਾ ਮਿੱਤਲ ਅਤੇ ਪੂਨਮ ਮਿੱਤਲ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਏ। ਸਕੂਲ ਦੇ ਚੇਅਰਮੈਨ ਰਾਜਨ ਮਿੱਤਲ ਨੇ ਆਪਣੇ ਸੰਦੇਸ਼ ਰਾਹੀਂ ਸਮੂਹ ਸ਼ਹਿਰ ਵਾਸੀਆਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰੇ ਦਾ ਕੰਮ ਕਰਦੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਗੁਰੂ ਸਾਹਿਬ ਦੇ ਤਿੰਨ ਮਹਾਨ ਸਿਧਾਂਤਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਾਜੀਵ ਭਾਰਤੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਅੰਤ ਵਿਚ ਸੰਗਤ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਵਿਚ ਅਕਾਲੀ -ਭਾਜਪਾ ਗੱਠਜੋੜ ਸਰਕਾਰ ਸੱਤਾ ਵਿਚ ਆਵੇਗੀ-ਰੇਣੂ ਕਸ਼ਯਪ ਅਗਲੀ ਖ਼ਬਰ ਸੁਖਜਿੰਦਰ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24