ਗੱਠਜੋੜ ਨਾਲ ਅਕਾਲੀ-ਭਾਜਪਾ ਸਰਕਾਰ ਬਣਾਉਣੀ ਤੈਅ- ਵਿਕਟਰ ਮਸੀਹ
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਗੁਰਦਾਸਪੁਰ ਦੇ ਹਲਕਾ ਪ੍ਰਧਾਨ (ਇਸਾਈ ਭਾਈਚਾਰਾ) ਵਿਕਟਰ ਮਸੀਹ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰ ਆਇਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਪ੍ਰਾਪਤ ਕਰਕੇ ਅਕਾਲੀ ਭਾਜਪਾ ਸਰਕਾਰ ਰਾਜ ਕਰੇਗੀ।
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਗੁਰਦਾਸਪੁਰ ਦੇ ਹਲਕਾ ਪ੍ਰਧਾਨ (ਇਸਾਈ ਭਾਈਚਾਰਾ) ਵਿਕਟਰ ਮਸੀਹ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰ ਆਇਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਪ੍ਰਾਪਤ ਕਰਕੇ ਅਕਾਲੀ ਭਾਜਪਾ ਸਰਕਾਰ ਰਾਜ ਕਰੇਗੀ। ਉਨ੍ਹਾਂ ਕਿਹਾ ਕਿ ਇਸਾਈ ਭਾਈਚਾਰੇ ਲਈ ਵੀ ਇਹ ਖੁਸ਼ੀ ਦੀ ਗੱਲ ਹੈ ਕਿ ਕਿਉਂਕਿ ਅਕਾਲੀ ਭਾਜਪਾ ਸਰਕਾਰ ਹੀ ਇਸਾਈ ਭਾਈਚਾਰੇ ਦੀ ਸੱਚੀ ਹਮਦਰਦ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਮੇਂ ਦੀ ਲੋੜ ਸੀ ਅਤੇ ਇਸ ਗੱਠਜੋੜ ਨਾਲ ਇਕ ਨਵੀਂ ਲਹਿਰ ਪੈਦਾ ਹੋਈ ਹੈ। ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਕੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਜਦੋਂ ਕਿ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਇਸਾਈ ਭਾਈਚਾਰਾ ਵੱਡੀ ਲੀਡ ਨਾਲ ਗੁਰਬਚਨ ਸਿੰਘ ਬੱਬੇਹਾਲੀ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜੇਗਾ ਅਤੇ ਕੈਬਨਿਟ ਮੰਤਰੀ ਬਣਾਵੇਗਾ।