ਖੇਡ ਮੈਦਾਨ ਦੀ ਮੰਗ ਪੂਰੀ ਹੋਣ ਦੀ ਉਮੀਦ ’ਤੇ ਲੱਗ ਰਿਹਾ ਅੜਿੱਕਾ
ਜ਼ਿਕਰਯੋਗ ਹੈ ਕਿ ਨਰੋਟ ਜੈਮਲ ਸਿੰਘ ਕਸਬੇ ਵਿਚ ਪਿਛਲੇ ਕਈ ਸਾਲਾਂ ਤੋਂ ਖੇਡ ਦਾ ਮੈਦਾਨ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਸਬੇ ਦੇ ਨੌਜਵਾਨਾਂ ਵਲੋਂ ਆਪਣੀ ਇਸ ਮੰਗ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਮੰਤਰੀ ਦੇ ਨਿਰਦੇਸ਼ਾਂ ’ਤੇ ਸਰਕਾਰੀ ਨਿਯਮਾਂ ਅਨੁਸਾਰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ ।
ਜ਼ਿਕਰਯੋਗ ਹੈ ਕਿ ਨਰੋਟ ਜੈਮਲ ਸਿੰਘ ਕਸਬੇ ਵਿਚ ਪਿਛਲੇ ਕਈ ਸਾਲਾਂ ਤੋਂ ਖੇਡ ਦਾ ਮੈਦਾਨ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਸਬੇ ਦੇ ਨੌਜਵਾਨਾਂ ਵਲੋਂ ਆਪਣੀ ਇਸ ਮੰਗ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਮੰਤਰੀ ਦੇ ਨਿਰਦੇਸ਼ਾਂ ’ਤੇ ਸਰਕਾਰੀ ਨਿਯਮਾਂ ਅਨੁਸਾਰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ । ਇਸ ਪਹਿਲਕਦਮੀ ਦੀ ਕਸਬਾ ਵਾਸੀਆਂ ਵਲੋਂ ਸ਼ਲਾਘਾ ਵੀ ਕੀਤੀ ਗਈ ਸੀ । ਪਰ ਹੁਣ ਨਿਸ਼ਾਨਦੇਹੀ ਤੋਂ ਬਾਅਦ ਸਾਹਮਣੇ ਆਏ ਇਸ ਵਿਵਾਦ ਨੇ ਖੇਡ ਮੈਦਾਨ ਬਣਨ ਦੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਕਸਬਾ ਵਾਸੀਆਂ ਵਿਚ ਚਰਚਾ ਹੈ ਕਿ ਜਦੋਂ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਗਈ ਹੈ ਤਾਂ ਇਸ ਨਾਲ ਕਥਿਤ ਛੇੜਛਾੜ ਕਰਨ ਦੇ ਮਾਮਲੇ ਵਿਚ ਪ੍ਰਸ਼ਾਸਨ ਵਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ? ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰੀ ਜ਼ਮੀਨ ਅਤੇ ਰਸਤੇ ਦੀ ਹੱਦਬੰਦੀ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਖੇਡ ਮੈਦਾਨ ਬਣਾਉਣ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਿਆ ਜਾਵੇ ।