ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਬਿਹਤਰੀਨ ਤਾਲਮੇਲ ਸਦਕਾ ਬੱਚਿਆਂ ਨੇ ਦਿੱਤੀਆਂ ਸ਼ਾਨਦਾਰ ਪੇਸ਼ਕਾਰੀਆਂ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਨਰੋਟ ਜੈਮਲ ਸਿੰਘ, 24 ਨਵੰਬਰ (ਸ਼ਸ਼ੀ ਕੁਮਾਰ)-ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ‘ਮਾਂ’ ਦਾ ਆਯੋਜਨ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ । ਇਹ ਸਮਾਗਮ ਸਕੂਲ ਦੀ ਚੇਅਰਪਰਸਨ ਕਮਲਾ ਦੇਵੀ ਅਤੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ।
ਨਰੋਟ ਜੈਮਲ ਸਿੰਘ, 24 ਨਵੰਬਰ (ਸ਼ਸ਼ੀ ਕੁਮਾਰ)-ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ‘ਮਾਂ’ ਦਾ ਆਯੋਜਨ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ । ਇਹ ਸਮਾਗਮ ਸਕੂਲ ਦੀ ਚੇਅਰਪਰਸਨ ਕਮਲਾ ਦੇਵੀ ਅਤੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ । ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ । ਇਸ ਵਿਸ਼ੇਸ਼ ਮੌਕੇ ਵੈਸ਼ਨੋ ਦੇਵੀ ਤੋਂ ਪਹੁੰਚੇ ਸੁਦਰਸ਼ਨ ਮਹਾਰਾਜ ਦੀ ਵਿਸ਼ੇਸ਼ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਰੰਗ ਪ੍ਰਦਾਨ ਕੀਤਾ । ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰਸਿੱਧ ਅਦਾਕਾਰ ਸੰਦੀਪ ਪਟੇਲਾ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ । ਇਸ ਮੌਕੇ ਸਰਪੰਚ ਰੋਜ਼ੀ ਸੈਣੀ ਸਮੇਤ ਇਲਾਕੇ ਦੀਆਂ ਹੋਰ ਪਤਵੰਤੇ, ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਰਹੇ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਬਿਹਤਰੀਨ ਤਾਲਮੇਲ, ਮਿਹਨਤ ਅਤੇ ਸਮਰਪਣ ਕਾਰਨ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਨੇ ਦੱਸਿਆ ਕਿ ਸਾਲਾਨਾ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਖ਼ਤ ਮਿਹਨਤ ਕੀਤੀ ਗਈ । ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ, ਨਾਚ, ਨਾਟਕ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ । ਇਸ ਮੌਕੇ ਸਕੂਲ ਵਲੋਂ ਇਕ ਅਹਿਮ ਸਮਾਜਿਕ ਪਹਿਲਕਦਮੀ ਕਰਦਿਆਂ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ।