ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਇਤਿਹਾਸਕ ਫ਼ੈਸਲਾ-ਜਸਪ੍ਰੀਤ ਸਿੰਘ ਰਾਣਾ
ਪਠਾਨਕੋਟ, 24 ਨਵੰਬਰ (ਸੰਧੂ)-ਅਕਾਲੀ/ਭਾਜਪਾ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਇਤਿਹਾਸਕ ਫੈਸਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ/ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਸਨ ਅਤੇ 2027 ਵਿਚ ਮੁੜ ਗੱਠਜੋੜ ਦੀ ਸਰਕਾਰ ਬਣਨ ਨਾਲ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ ।
ਪਠਾਨਕੋਟ, 24 ਨਵੰਬਰ (ਸੰਧੂ)-ਅਕਾਲੀ/ਭਾਜਪਾ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਇਤਿਹਾਸਕ ਫੈਸਲਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਕਾਲੀ/ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਸਨ ਅਤੇ 2027 ਵਿਚ ਮੁੜ ਗੱਠਜੋੜ ਦੀ ਸਰਕਾਰ ਬਣਨ ਨਾਲ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਗੰਭੀਰ ਚੁਣੌਤੀ ਬਣੀ ਹੋਈ ਹੈ । ਅਕਾਲੀ/ਭਾਜਪਾ ਗੱਠਜੋੜ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਕੰਮ ਕਰੇਗਾ । ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਗੱਠਜੋੜ ਮਹੱਤਵਪੂਰਨ ਹੈ । ਇਸ ਮੌਕੇ ਕਮਲਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਸੋਈ ਪਠਾਨਕੋਟ, ਦਵਿੰਦਰ ਪਾਲ ਸਿੰਘ ਮੰਗਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ, ਨਿਰਮਲ ਸਿੰਘ ਗੋਰਾ ਜਨਰਲ ਸਕੱਤਰ ਯੂਥ ਅਕਾਲੀ ਦਲ, ਦਿਵਿਅਮ ਸ਼ਰਮਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਕੁਲਦੀਪ ਸਿੰਘ ਬਲਸੂਆ ਜਨਰਲ ਸਕੱਤਰ ਸੋਈ ਪੰਜਾਬ ਅਤੇ ਮਨੀ ਮਠਾਰੂ ਪ੍ਰਧਾਨ ਹਲਕਾ ਭੋਆ ਸੋਈ ਵੀ ਹਾਜ਼ਰ ਸਨ ।