ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ-ਕੁਲਦੀਪ ਸਿੰਘ ਬਲਸੂਆ
ਪਠਾਨਕੋਟ, 24 ਨਵੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਓ.
ਪਠਾਨਕੋਟ, 24 ਨਵੰਬਰ (ਸੁਮਿਤ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਓ.ਆਈ. ਵਿੰਗ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਸਮੂਹ ਦੇਸ਼ ਵਾਸੀਆਂ ਅਤੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਮੁੱਚਾ ਜੀਵਨ ਮਨੁੱਖਤਾ, ਪਿਆਰ, ਬਰਾਬਰਤਾ ਅਤੇ ਭਾਈਚਾਰੇ ਦਾ ਅਦੁੱਤੀ ਸੰਦੇਸ਼ ਦਿੰਦਾ ਹੈ । ਆਪਣੀ ਪਵਿੱਤਰ ਬਾਣੀ ਅਤੇ ਮਹਾਨ ਉਪਦੇਸ਼ਾਂ ਰਾਹੀਂ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਪ੍ਰਭੂ ਭਗਤੀ, ਅਧਿਆਤਮਿਕ ਜਾਗ੍ਰਿਤੀ , ਆਪਸੀ ਸਹਿਯੋਗ, ਵੰਡ ਛੱਕਣ ਅਤੇ ਨਿਸ਼ਕਾਮ ਸੇਵਾ ਦਾ ਮਾਰਗ ਦਿਖਾਇਆ । ਕੁਲਦੀਪ ਸਿੰਘ ਬਲਸੂਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਅਤੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਨੇਕ ਕਰਮ ਕਰਨ ਅਤੇ ਸਮੂਹ ਮਨੁੱਖਾਂ ਨੂੰ ਇਕ ਸਮਾਨ ਨਜ਼ਰ ਨਾਲ ਦੇਖਣ ਦੀ ਪ੍ਰੇਰਨਾ ਦਿੱਤੀ । ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੇ ਜੀਵਨ ਵਿਚ ਸੇਵਾ, ਸੱਚਾਈ, ਨਿਮਰਤਾ ਅਤੇ ਆਪਸੀ ਸਾਂਝ ਵਰਗੇ ਗੁਣਾਂ ਨੂੰ ਅਪਣਾਈਏ । ਇਹੀ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਹੋਵੇਗਾ ।