24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਪਠਾਨਕੋਟ 24 ਨਵੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਨਾਲ ਹੋਈ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ।

Ad Position 21
No active advertisement
ਅਜੀਤ ਡੈਸਕ 25-11-2026
ਪਠਾਨਕੋਟ 24 ਨਵੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਨਾਲ ਹੋਈ, ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੇਵ ਸਿੰਘ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਭਾਈ ਹਰਦੇਵ ਸਿੰਘ, ਕਥਾ ਵਾਚਕ ਵਰਿਆਮ ਸਿੰਘ, ਇਸਤਰੀ ਸਤਿਸੰਗ ਸਭਾ ਅਤੇ ਸ੍ਰੀ ਗੁਰੂ ਅਰਜਨ ਦੇਵ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੀ ਸਮਾਪਤੀ ਉਪਰੰਤ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਚਰਨਜੀਤ ਸਿੰਘ ਬੇਦੀ, ਤਜਿੰਦਰ ਸਿੰਘ ਬੇਦੀ, ਮਨਿੰਦਰ ਸਿੰਘ ਬੌਬੀ, ਡਾ: ਤਰਸੇਮ ਸਿੰਘ, ਸ੍ਰੀਜਲ ਗੁਪਤਾ, ਰਾਕੇਸ਼ ਓਲ, ਅਜਮੇਰ ਸਿੰਘ, ਗੁਰਦੇਵ ਸਿੰਘ ਜੌਹਲ, ਜਥੇਦਾਰ ਗੁਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਬੇਦੀ, ਅਮਨਦੀਪ ਸਿੰਘ, ਜਗਜੀਤ ਸਿੰਘ, ਜਸਜੀਤ ਸਿੰਘ ਸਾਹਨੀ, ਸੁਰਜੀਤ ਸਿੰਘ, ਮਸਤਾਨ ਸਿੰਘ, ਕਮਲਜੀਤ ਸਿੰਘ, ਮੀਤ ਖੁਰਾਣਾ, ਸੁਖਚੈਨ ਸਿੰਘ ਅਤੇ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੀ.ਡਬਲਯੂ.ਐਸ. ਅਰਲੀ ਈਅਰਜ਼ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24