ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸ਼ਾਹਪੁਰ ਕੰਢੀ, 24 ਨਵੰਬਰ (ਰਣਜੀਤ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਸ਼ਾਹਪੁਰ ਕੰਢੀ, 24 ਨਵੰਬਰ (ਰਣਜੀਤ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਜਥਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਤੋਂ ਬਾਅਦ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਜ਼ੂਰੀ ਰਾਗੀ ਜਥੇ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਰਾਤ ਸਮੇਂ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਚਲਾਈ ਗਈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ, ਅਜੀਤ ਸਿੰਘ, ਰਪਿੰਦਰ ਸਿੰਘ, ਹਰੀ ਸਿੰਘ, ਰਣਜੀਤ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।