ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥਣਾਂ ਨੇ ਕੀਤਾ ਸ਼ਬਦ ਗਾਇਨ
ਪਠਾਨਕੋਟ, 24 ਨਵੰਬਰ (ਸੁਮਿਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਕੂਲ ਦੇ ਵਿਹੜੇ ਵਿਚ ਸ਼ਰਧਾ ਅਤੇ ਭਾਵਨਾ ਨਾਲ ਵਿਸ਼ੇਸ਼ ਸ਼ਬਦ ਗਾਇਨ ਸਮਾਗਮ ਕਰਵਾਇਆ ਗਿਆ । ਪ੍ਰਿੰਸੀਪਲ ਸਿਲਵੀਆ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਕੇ ਪੂਰੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ ।
ਪਠਾਨਕੋਟ, 24 ਨਵੰਬਰ (ਸੁਮਿਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਕੂਲ ਦੇ ਵਿਹੜੇ ਵਿਚ ਸ਼ਰਧਾ ਅਤੇ ਭਾਵਨਾ ਨਾਲ ਵਿਸ਼ੇਸ਼ ਸ਼ਬਦ ਗਾਇਨ ਸਮਾਗਮ ਕਰਵਾਇਆ ਗਿਆ । ਪ੍ਰਿੰਸੀਪਲ ਸਿਲਵੀਆ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਕੇ ਪੂਰੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ । ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਦੀਪਿਕਾ, ਚਾਹਤ, ਸ਼ਿਵਾਨੀ, ਮਨਪ੍ਰੀਤ, ਗੁਰਲੀਨ, ਰੂਹਾਨੀ, ਨਵਿਆ, ਪ੍ਰਿਆ, ਅਦਿੱਤੀ, ਮਹਿਕ, ਸ਼ਿਵਨਿਆ ਅਤੇ ਕੋਮਲ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਬਦ ਗਾਇਨ ਵਿਚ ਭਾਗ ਲਿਆ । ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਵਿੰਦਰ ਸਿੰਘ, ਚੇਅਰਮੈਨ ਸੀ.ਐਸ. ਲਾਇਲਪੁਰੀ, ਮੀਤ ਪ੍ਰਧਾਨ ਗੁਰਦੀਪ ਸਿੰਘ ਗੁਲਾਟੀ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਿੱਲ, ਸਕੱਤਰ ਜੁਗਲ ਕਿਸ਼ੋਰ ਅਤੇ ਖਜ਼ਾਨਚੀ ਨਰਿੰਦਰ ਸਿੰਘ ਨੇ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵੀ ਲਗਾਤਾਰ ਯਤਨਸ਼ੀਲ ਹੈ । ਅੰਤ ਵਿਚ ਸ਼ਬਦ ਗਾਇਨ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।