25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਨਾਲ ਭਾਜਪਾ ਤੇ ਅਕਾਲੀ ਆਗੂਆਂ ਦੇ ਹੌਂਸਲੇ ਹੋਏ ਬੁਲੰਦ- ਛੀਨਾ

ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਦੋਨਾਂ ਪਾਰਟਾਂ ਦੇ ਆਗੂਆਂ ਦੇ ਹੌਂਸਲੇ ਬੁਲੰਦ ਹੋਏ ਹਨ, ਜਿਸ ਨਾਲ ਭਾਜਪਾ ਆਗੂਆਂ ਨੇ ਪਿੰਡਾਂ ਅੰਦਰ ਸੰਪਰਕ ਤੇਜ਼ ਕਰ ਦਿੱਤਾ ਹੈ ਅਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਣ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਨਵੇਂ ਸਮੀਕਰਨ ਤਬਦੀਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਪੁਰਾਣਾ ਸ਼ਾਲਾ ਵਿਖੇ ਕੀਤਾ।

Ad Position 21
No active advertisement
ਜੋਗਿੰਦਰ ਸਿੰਘ ਛੀਨਾ 26-11-2026
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਦੋਨਾਂ ਪਾਰਟਾਂ ਦੇ ਆਗੂਆਂ ਦੇ ਹੌਂਸਲੇ ਬੁਲੰਦ ਹੋਏ ਹਨ, ਜਿਸ ਨਾਲ ਭਾਜਪਾ ਆਗੂਆਂ ਨੇ ਪਿੰਡਾਂ ਅੰਦਰ ਸੰਪਰਕ ਤੇਜ਼ ਕਰ ਦਿੱਤਾ ਹੈ ਅਤੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਣ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਨਵੇਂ ਸਮੀਕਰਨ ਤਬਦੀਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਪੁਰਾਣਾ ਸ਼ਾਲਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਲੋਕ ਲੰਮੇਂ ਸਮੇਂ ਤੋਂ ਉਡੀਕ ਵਿਚ ਸਨ ਕਿ ਅਕਾਲੀ ਭਾਜਪਾ ਦਾ ਗੱਠਜੋੜ ਹੋਵੇ ਅਤੇ ਉਹ ਦਿਨ ਆ ਹੀ ਗਿਆ, ਜਿਸ ਨਾਲ ਪੰਜਾਬ ਅੰਦਰ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜਲਦ ਆਗਾਜ਼ ਹੋਣ ਜਾ ਰਿਹਾ ਹੈ ਅਤੇ ਅਕਾਲੀ ਭਾਜਪਾ ਸਰਕਾਰ ਬਨਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਲੋਕ ਕਾਫੀ ਖਫਾ ਹਨ ਅਤੇ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ, ਜਿਸ ਨਾਲ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਭਾਜਪਾ ਸਰਕਾਰ ਆਉਣ ’ਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਨਣ ਤੋਂ ਕੋਈ ਨਹੀਂ ਰੋਕ ਸਕਦਾ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ : ਆਗੂ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਹੰਸਲੀ ਨਾਲੇੇੇ ’ਚ ਕਈ ਮਰੇ ਪਸ਼ੂ ਪਏ, ਫੈਲ ਰਹੀ ਬਦਬੂ ਨਾਲ ਮਾਹਮਾਰੀ ਫੈਲਣ ਦਾ ਖਦਸ਼ਾ
Ad Position 24