25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਟਾਲਾ ਸ਼ਹਿਰ ਸਮੇਤ ਪਿੰਡਾਂ ਵਿਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਤੇ ਨਵੇਂ ਖੇਡ ਗਰਾਊਂਡ ਬਣਾਏ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ।

Ad Position 21
No active advertisement
ਵਿਧਾਇਕ ਸ਼ੈਰੀ ਕਲਸੀ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਤਸਵੀਰ : ਜਤਿੰਦਰ ਕੱਦ 26-11-2026
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕਾ ਵਾਸੀਆਂ ਨਾਲ ਲੋਕ ਮਿਲਣੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਪਿੰਡਾਂ ਵਿਚ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਨਵੇਂ ਖੇਡ ਸਟੇਡੀਅਮ ਤੇ ਗਰਾਊਂਡ ਬਣਾਏ ਜਾ ਰਹੇ ਹਨ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਨੂੰ ਬਿਜਲੀ ਦੇ ਮਹੀਨੇ ਦੇ 300 ਯੂਨਿਟ ਮੁਫ਼ਤ ਦਿੱਤੇ, ਜਿਸ ਨਾਲ ਹੁਣ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਪੰਜਾਬ ਦੇ ਹਰ ਪਰਿਵਾਰ ਦੇ ਇਲਾਜ ਲਈ 10 ਲੱਖ ਰੁਪਏ ਦਾ ਕੈਸ਼ਲੇਸ ਇਲਾਜ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 50 ਸਾਲ ਤੋਂ ਉਪਰ ਬਜ਼ੁਰਗਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕੀਤਾ ਗਿਆ ਹੈ। ਮੁਹੱਲਾ ਕਲੀਨੀਕਾਂ ਰਾਹੀਂ ਹੁਣ ਤੱਕ ਕਰੋੜਾਂ ਪੰਜਾਬੀ ਆਪਣਾ ਇਲਾਜ ਕਰਵਾ ਚੁੱਕੇ ਹਨ ਤੇ ਕਰਵਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਸ਼ਹਿਰ ਅੰਦਰ ਟ੍ਰੈਫਿਕ ਲਾਈਟਾਂ ਦਾ ਰਮਨ ਬਹਿਲ ਤੇ ਰਾਜੀਵ ਸ਼ਰਮਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਵਿਦੇਸ਼ ’ਚ ਰੋਟੀ-ਰੋਜ਼ੀ ਕਮਾਉਣ ਗਿਆ ਪੁੱਤਰ ਹੋਇਆ ਲਾਪਤਾ, ਮਾਪੇ ਪ੍ਰੇਸ਼ਾਨ ਸਰਕਾਰ ਕੋਲੋਂ ਪੁੱਤਰ ਦੀ ਭਾਲ ਲਈ ਲਗਾਈ ਗੁਹਾਰ
Ad Position 24