ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਖੇਡਾਂ ਕਰਵਾਈਆਂ
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਲਕਸ਼ਮੀ ਦੇਵੀ ਸਾਹਨੀ ਸਕੂਲ ’ਚ 15ਵੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਕਿੰਡਰ ਗਾਰਡਨ ਦੇ ਨੰਨੇ-ਮੁੰਨੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਵਿਚ ਬੱਚਿਆਂ ਦੇ ਮਾਤਾ-ਪਿਤਾ ਵੀ ਸ਼ਾਮਿਲ ਹੋਏ।
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)-ਲਕਸ਼ਮੀ ਦੇਵੀ ਸਾਹਨੀ ਸਕੂਲ ’ਚ 15ਵੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਕਿੰਡਰ ਗਾਰਡਨ ਦੇ ਨੰਨੇ-ਮੁੰਨੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਵਿਚ ਬੱਚਿਆਂ ਦੇ ਮਾਤਾ-ਪਿਤਾ ਵੀ ਸ਼ਾਮਿਲ ਹੋਏ। ਮੁੱਖ ਮਹਿਮਾਨ ਦੇ ਰੂਪ ਵਿਚ ਸਕੂਲ ਦੇ ਮੁੱਖ ਅਧਿਆਪਕਾ ਅੰਬਿਕਾ ਖੰਨਾ ਅਤੇ ਬਾਲਿਕਾ ਖੰਨਾ ਸ਼ਾਮਿਲ ਹੋਏ। ਸਕੂਲ ਦੇ ਵਿਦਿਆਰਥੀਆਂ ਵਲੋਂ ਬੈਂਡ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਤੇ ਮਾਰਚ ਪਾਸ ਨਾਲ ਖੇਡਾਂ ਨੂੰ ਸ਼ੁਰੂ ਕੀਤਾ ਗਿਆ। ਇਸ ਵਿਚ ਬੱਚਿਆਂ ਦੀਆਂ ਖੇਡਾਂ ਦੇ ਨਾਲ-ਨਾਲ ਮਾਤਾ-ਪਿਤਾ ਲਈ ਵੀ ਕਈ ਤਰ੍ਹਾਂ ਦੀਟਾਂ ਖੇਡਾਂ ਕਰਵਾਈਆਂ ਗਈਆਂ। ਜੇਤੂਆਂ ਨੂੰ ਸ੍ਰੀਮਤੀ ਅੰਬਿਕਾ ਖੰਨਾ ਅਤੇ ਬਾਲਿਕਾ ਖੰਨਾ ਨੇ ਇਨਾਮ ਵੰਡੇ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬੱਚਿਆਂ ਵਲੋਂ ਸ਼ਬਦ ਗਾਇਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕੋਚ ਸ੍ਰੀ ਮਰਕੁਸ ਅਤੇ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਹੋਇਆ।