ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਨੇ ਧਾਰਮਿਕ ਸਮਾਗਮ ਕਰਵਾਇਆ
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਸ਼ੇਸ ਸਮਾਗਮ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਬਟਾਲਾ, 25 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਸ਼ੇਸ ਸਮਾਗਮ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਕੁਲਬੀਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌ ਰਾਨ ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਪਾਠ ਕੀਤੇ ਗਏ ਤੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ, ਕਵਿਤਾਵਾਂ, ਸ਼ਬਦ ਗਾਇਣ ਦੁਆਰਾ ਆਪਣੀ ਪ੍ਰਗਟ ਕੀਤੀ। ਇਸ ਮੌਕੇ ਸਕੂਲ ਅਧਿਆਪਕਾ ਵਲੋਂ ਬੱਚਿਆਂ ਨੂੰ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ। ਪ੍ਰਿੰ. ਕੁਲਬੀਰ ਕੌਰ ਨੇ ਗੁਰੂ ਪੂਰਬ ਦੀ ਵਧਾਈ ਦਿੱਤੀ।