25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 25 ਨਵੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੂਹਾਨੀ ਸ਼ਬਦ ਗਾਇਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਅੰਤ ਵਿਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਗਿਰਜਾਘਰ ਤੇ ਮਲਿਕ ਪਰਿਵਾਰ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਚਾਵਾ ਤੋਂ ਕਰਾਲ ਤੇ ਗੁਰਦੁਆਰਾ ਸਾਹਿਬ ਘੱਲੂਘਾਰਾ ਨੂੰ ਜਾਂਦੀ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ
Ad Position 24