25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਬੀ. ਐਮ.

Ad Position 21
No active advertisement
ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਨਾਲ ਸਬੰਧਿਤ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ ਦੇ ਪਾਠ ਦਾ ਉਚਾਰਨ ਕੀਤਾ ਗਿਆ। ਉਪਰੰਤ ਰਸਭਿੰਨਾ ਸ਼ਬਦ ਕੀਰਤਨ ਕਰਕੇ ਸਮੁੱਚੇ ਮਾਹੌਲ ਨੂੰ ਰੂਹਾਨੀਅਤ ਦੇ ਰੰਗ ਵਿਚ ਰੰਗ ਦਿੱਤਾ ਗਿਆ। ਇਸ ਪਵਿੱਤਰ ਮੌਕੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵੀ ਸ਼ਬਦ ਗਾਇਨ ਕਰਕੇ ਹਾਜ਼ਰੀ ਲਗਵਾਈ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਕੁਲਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਤਿੰਨ ਮਹਾਨ ਉਪਦੇਸ਼ਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੀ ਐਮ.ਡੀ ਸੁਰਿੰਦਰ ਕੌਰ, ਪ੍ਰਿੰਸੀਪਲ ਇੰਦੂਮਤੀ ਤੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਰਹੇ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਤੇ ਅਕਾਲੀ ਦਲ ਦੇ ਗੱਠਜੋੜ ਨਾਲ ਪੰਜਾਬ ’ਚ ਆਵੇਗੀ ਖੁਸ਼ਹਾਲੀ-ਗੁੰਝੀਆਂ, ਮਾਨ ਅਗਲੀ ਖ਼ਬਰ ਨਗਰ ਕੀਰਤਨ ਦਾ ਗਿਰਜਾਘਰ ਤੇ ਮਲਿਕ ਪਰਿਵਾਰ ਵਲੋਂ ਨਿੱਘਾ ਸਵਾਗਤ
Ad Position 24