ਪਿੰਡ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਤਿੱਬੜ, 25 ਨਵੰਬਰ (ਸੋਹਨ ਮਲਿਕ)-ਪਿੰਡ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਸੰਪੰਨ ਹੋਇਆ।
ਤਿੱਬੜ, 25 ਨਵੰਬਰ (ਸੋਹਨ ਮਲਿਕ)-ਪਿੰਡ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਨਗਰ ਕੀਰਤਨ ਦਾ ਵੱਖ-ਵੱਖ ਮੋੜਾਂ ’ਤੇ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਵਲੋਂ ਥਾਂ-ਥਾਂ ਲੰਗਰ ਲਗਾਏ ਗਏ। ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ’ਤੇ ਚੱਲਣ, ਸਰਬੱਤ ਦੇ ਭਲੇ, ਆਪਸੀ ਭਾਈਚਾਰੇ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ, ਸਕੱਤਰ ਜਗਤਾਰ ਸਿੰਘ, ਸਮੂਚੀ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂਆਂ ਨੇ ਅਹਿਮ ਭੂਮਿਕਾ ਨਿਭਾਈ।