25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ਼ਹੀਦ ਬਾਬਾ ਫਿਰਨਾਂ ਜੀ ਕਮੇਟੀ ਨੇ ਨਗਰ ਕੀਰਤਨ ਸਜਾਇਆ

ਘੁਮਾਣ, 25 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੇ ਖੇਤਰਾਂ ਚੋਂ ਹੁੰਦਾ ਹੋਇਆ ਸ਼੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਪਹੁੰਚਿਆ ਜਿੱਥੇ ਦਰਬਾਰ ਸਾਹਿਬ ਘੁਮਾਣ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਪਿੰਡ ਕੰਗ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰ: ਸਵਰਨ ਸਿੰਘ a 26-11-2026
ਘੁਮਾਣ, 25 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਇਲਾਕੇ ਦੇ ਖੇਤਰਾਂ ਚੋਂ ਹੁੰਦਾ ਹੋਇਆ ਸ਼੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਪਹੁੰਚਿਆ ਜਿੱਥੇ ਦਰਬਾਰ ਸਾਹਿਬ ਘੁਮਾਣ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਸੀਨੀਅਰ ਆਪ ਆਗੂ ਤੇ ਪੇਡਾ ਦੇ ਚੇਅਰਮੈਨ ਡਾ.ਕਮਲਜੀਤ ਸਿੰਘ ਕੇਜੇ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਸਰਪੰਚ ਮਨਜੀਤ ਸਿੰਘ ਵਾੜੇ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਲਗਾਈ ਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਫਿਰਨਾ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਰੋਹੀਵਾਲ ਨੇ ਪਹੁੰਚੇ ਹੋਏ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਧਾਨ ਬਲਜੀਤ ਸਿੰਘ ਰੋਹੀਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ 24 ਨਵੰਬਰ ਰਾਤ ਨੂੰ ਪ੍ਰਕਾਸ਼ ਪੁਰਬ ਬਾਬਾ ਫਿਰਨਾ ਜੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਮੁੱਖ ਗ੍ਰੰਥੀ ਮਨਜੀਤ ਸਿੰਘ, ਸਾਬਕਾ ਪ੍ਰਧਾਨ ਡਾ. ਨਰਿੰਦਰ ਸਿੰਘ, ਅਮਰੀਕ ਸਿੰਘ ਰੋਹੀਵਾਲ, ਹੰਸਪਾਲ ਸਿੰਘ ਲੰਬੜਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਖੁਸ਼ੀ ਦਾ ਮਾਹੌਲ ਅਗਲੀ ਖ਼ਬਰ ਦਰਜਨਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ, ਕਮਲਪ੍ਰੀਤ ਸਿੰਘ ਕਾਕੀ ਨੇ ਕੀਤਾ ਸਨਮਾਨਿਤ
Ad Position 24