25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਧਾਰੀਵਾਲ, 23 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਗੁਰਮਿਤ ਪ੍ਰਚਾਰ ਗਤਕਾ ਲਹਿਰ ਜਥਾ ਪ੍ਰਦੀਪ ਸਿੰਘ ਸੇਵਕ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ ਗਏ।

Ad Position 21
No active advertisement
ਅਜੀਤ ਡੈਸਕ 26-11-2026
ਧਾਰੀਵਾਲ, 23 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਬੇਬੇ ਨਾਨਕੀ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਗੁਰਮਿਤ ਪ੍ਰਚਾਰ ਗਤਕਾ ਲਹਿਰ ਜਥਾ ਪ੍ਰਦੀਪ ਸਿੰਘ ਸੇਵਕ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਸੰਗਤਾਂ ਵਲੋਂ ਚਾਹ ਦੇ ਲੰਗਰ ਅਤੇ ਹੋਰ ਕਈ ਪਕਵਾਨ ਅਤੇ ਸਜਾਵਟੀ ਗੇਟ ਲਗਾਏ ਗਏ। ਇਸ ਮੌਕੇ ਓਕੇ ਜੀ.ਟੀ.ਬੀ. ਸਕੂਲ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ, ਗੁਰੂ ਨਾਨਕ ਸੀ.ਸੈਕੰ ਸਕੂਲ, ਸਾਹਿਬਜ਼ਾਦਾ ਜੋਰਾਵਰ ਤੇ ਫਤਿਹ ਸਿੰਘ ਸਕੂਲ ਬੇਬੇ ਨਾਨਕੀ ਕਾਲਜ ਅਤੇ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਬੱਚਿਆਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸਕੂਲੀ ਬੈਂਡ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗੁਰਦੇਵ ਸਿੰਘ ਸੋਹਲ, ਬਾਬਾ ਜੋਗਾ ਸਿੰਘ ਕਾਰ ਸੇਵਾ ਵਾਲੇ, ਪ੍ਰਧਾਨ ਗੁਰਦੁਆਰਾ ਬੇਬੇ ਨਾਨਕੀ ਅਮਰਜੀਤ ਸਿੰਘ ਹੈਪੀ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਸਿੰਘ ਤੇਜਾ, ਡਾ. ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਪਟਵਾਰੀ, ਕਾਲਜ ਪ੍ਰਿੰਸੀਪਲ ਡਾ. ਬਲਬੀਰ ਕੌਰ, ਸਕੂਲ ਪ੍ਰਿੰਸੀਪਲ ਡਾ. ਗਗਨਜੀਤ ਕੌਰ, ਪ੍ਰਿੰ. ਅਨੂਪ ਸਿੰਘ ਸੀ.ਸੈਕੈਂ. ਸਕੂਲ ਬੁਰਜ ਸਾਹਿਬ, ਐੱਸ.ਡੀ.ਓ. ਗੁਰਚਰਨ ਸਿੰਘ, ਬਲਜਿੰਦਰ ਸਿੰਘ, ਸਤਿੰਦਰ ਸਿੰਘ, ਰਛਪਾਲ ਸਿੰਘ, ਜਸਵੰਤ ਸਿੰਘ, ਪ੍ਰਿੰ. ਹਰਦੀਪ ਸਿੰਘ, ਦਲਜੀਤ ਕੌਰ ਅਕਾਊਂਟੈਂਟ, ਨੀਲਮ ਸ਼ਰਮਾ ਰੈੱਡ ਕਲਰਕ, ਦਲੀਪ ਸਿੰਘ, ਕੇਵਲ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਰਾਜਪਾਲ ਸਿੰਘ, ਮੈਡਮ ਰੇਨੂ, ਰੱਜੂ, ਰਣਵੀਰ ਕੌਰ, ਦਲਜੀਤ ਸਿੰਘ ਖੁੰਡਾ ਉਪ ਪ੍ਰਿੰਸੀਪਲ, ਸਤਵੰਤ ਕੌਰ ਡੀ.ਪੀ. ਇਲਾਵਾ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਣ ਤਹਿਸੀਲਦਾਰ ਵਲੋਂ ਜ਼ਿਲ੍ਹਾ ਤੇ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਵਾਸੀਆਂ ਦੀ ਮੰਗ ਕਰਕੇ ਹੋਇਆ:ਧਰਮਿੰਦਰ ਪੰਜਗਰਾਈਆਂ
Ad Position 24