ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ
ਪਠਾਨਕੋਟ, 25 ਨਵੰਬਰ (ਸੰਧੂ)- ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਨਾਲ ਸਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐਸ.
ਪਠਾਨਕੋਟ, 25 ਨਵੰਬਰ (ਸੰਧੂ)- ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਨਾਲ ਸਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐਸ. ਚਾਵਲਾ ਦੀ ਅਗਵਾਈ ਹੇਠ 23 ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਐਮਰਜੈਂਸੀ ਵੀਡੀਓ ਕਾਨਫਰੰਸਿੰਗ ਕੀਤੀ ਗਈ । ਇਸ ਵਿਚ ਪਠਾਨਕੋਟ ਇਕਾਈ ਦੇ ਪ੍ਰਧਾਨ ਅਜੇ ਸੂਦ ਅਤੇ ਜਨਰਲ ਸਕੱਤਰ ਦੀਪੇਂਦਰ ਅਰੋੜਾ ਨੇ ਵੀ ਸ਼ਮੂਲੀਅਤ ਕੀਤੀ । ਅਜੇ ਸੂਦ ਅਤੇ ਦੀਪੇਂਦਰ ਅਰੋੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਸਿਹਤ ਵਿਭਾਗ ਵਲੋਂ ਕੈਮਿਸਟਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ’ਤੇ ਰੋਸ ਪ੍ਰਗਟਾਇਆ । ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਡਾਕਟਰ ਦੀ ਪਰਚੀ ਅਤੇ ਮਰੀਜ਼ ਦੀ ਪਹਿਚਾਣ ਯਕੀਨੀ ਬਣਾਉਣ ਉਪਰੰਤ ਪ੍ਰੈਗਾਬਾਲਿਨ-75 ਐਮ.ਜੀ. ਦਵਾਈ ਵੇਚਣ ਦਾ ਫੈਸਲਾ ਕੀਤਾ ਗਿਆ ਹੈ । ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ 34 ਹਜ਼ਾਰ ਕੈਮਿਸਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਸਮੇਤ ਕਰੀਬ 6 ਲੱਖ ਲੋਕ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨਗੇ । ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ ਤੈਅ ਕਰਨ ਲਈ 10 ਦਿਨਾਂ ਬਾਅਦ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਕੈਮਿਸਟਾਂ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਅਗਲੇ ਸੰਘਰਸ਼ ਸਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ ।