ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਪਠਾਨਕੋਟ, 25 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਦੌਰਾਨ ਅਮਨਦੀਪ ਹਸਪਤਾਲ ਦੀ ਡਾਕਟਰ ਯੁਕਤਾ ਵਲੋਂ ਸੰਗਤਾਂ ਦੀ ਸਿਹਤ ਦੀ ਜਾਂਚ ਕੀਤੀ ਗਈ ।
ਪਠਾਨਕੋਟ, 25 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਸੰਗਤਾਂ ਦੀ ਸਿਹਤ ਸੰਭਾਲ ਦੇ ਮੱਦੇਨਜ਼ਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ । ਇਸ ਦੌਰਾਨ ਅਮਨਦੀਪ ਹਸਪਤਾਲ ਦੀ ਡਾਕਟਰ ਯੁਕਤਾ ਵਲੋਂ ਸੰਗਤਾਂ ਦੀ ਸਿਹਤ ਦੀ ਜਾਂਚ ਕੀਤੀ ਗਈ । ਇਸ ਮੌਕੇ ਡਾ: ਤਰਸੇਮ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਮੁਫ਼ਤ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਕੱਤਰ ਅਵਤਾਰ ਅਬਰੋਲ, ਖ਼ਜ਼ਾਨਚੀ ਪ੍ਰਵੀਨ ਅਗਰਵਾਲ, ਪੀ. ਆਰ. ਓ. ਰਵਨੀਤ ਗੱਡ, ਸੀ. ਐਸ. ਲਾਇਲਪੁਰੀ, ਰਣਵੀਰ ਸਿੰਘ, ਹਰਮੀਤ ਸਿੰਘ ਤੇ ਪ੍ਰਵੇਸ਼ ਭੰਡਾਰੀ ਹਾਜ਼ਰ ਸਨ ।