25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੇ ਲੋਕਾਂ ’ਚ ਭਾਰੀ ਉਤਸ਼ਾਹ- ਐਡਵੋਕੇਟ ਗੁੰਨਾ

ਪਠਾਨਕੋਟ, 25 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਸ਼ੁਰੂ ਹੋਈ ਹੈ ।

Ad Position 21
No active advertisement
ਐਡਵੋਕੇਟ ਕੁਲਦੀਪ ਸਿੰਘ ਗੁੰਨਾ । 26-11-2026
ਪਠਾਨਕੋਟ, 25 ਨਵੰਬਰ (ਸੰਧੂ)- ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵੀਂ ਚਰਚਾ ਸ਼ੁਰੂ ਹੋਈ ਹੈ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਦੇ ਸੀਨੀਅਰ ਆਗੂ ਐਡਵੋਕੇਟ ਕੁਲਦੀਪ ਸਿੰਘ ਗੁੰਨਾ ਨੇ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਏਗਾ । ਦੋਵਾਂ ਪਾਰਟੀਆਂ ਦਾ ਪੁਰਾਣਾ ਸਿਆਸੀ ਸਬੰਧ ਰਿਹਾ ਹੈ ਅਤੇ ਇਨ੍ਹਾਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਬਿਹਤਰੀ, ਵਿਕਾਸ ਅਤੇ ਖੁਸ਼ਹਾਲੀ ਦੀ ਉਮੀਦ ਰੱਖਦੇ ਹਨ । ਐਡਵੋਕੇਟ ਗੁੰਨਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਠਜੋੜ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਹੈ । ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਚੋਣਾਂ ਵਿਚ ਪੂਰੀ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗਾ ਅਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ ।
Ad Position 22
No active advertisement
ਪਿਛਲੀ ਖ਼ਬਰ ਆਰ. ਆਰ. ਐਮ. ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੇ ਐਨ. ਸੀ. ਸੀ. ਯੂਨਿਟ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਮਿਡਟਾਊਨ ਨੇ ਡਿਜ਼ੀਟਲ ਮੈਂਬਰ ਡਾਇਰੈਕਟਰੀ ਦਾ ਕੀਤਾ ਉਦਘਾਟਨ
Ad Position 24