ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਪੰਜਾਬ ਦੀ ਲੋੜ, ਮਾਸਟਰ ਮਨਜੀਤ ਕੁੰਡਾ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਭਾਜਪਾ ਘਰੋਟਾ ਸਰਕਲ ਦੇ ਉਪ ਪ੍ਰਧਾਨ ਤੇ ਭੋਆ ਹਲਕੇ ਤੋਂ ਪਾਰਟੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਮਾਸਟਰ ਮਨਜੀਤ ਕੁੰਡਾ ਨੇ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਮੇਂ ਦੀ ਮੰਗ ਅਤੇ ਪੰਜਾਬ ਦੀ ਲੋੜ ਸੀ ।
ਮ
ਮਾਸਟਰ ਮਨਜੀਤ ਕੁੰਡਾ
26-11-2026
ਘਰੋਟਾ, 25 ਨਵੰਬਰ (ਸੰਜੀਵ ਗੁਪਤਾ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਭਾਜਪਾ ਘਰੋਟਾ ਸਰਕਲ ਦੇ ਉਪ ਪ੍ਰਧਾਨ ਤੇ ਭੋਆ ਹਲਕੇ ਤੋਂ ਪਾਰਟੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਮਾਸਟਰ ਮਨਜੀਤ ਕੁੰਡਾ ਨੇ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਮੇਂ ਦੀ ਮੰਗ ਅਤੇ ਪੰਜਾਬ ਦੀ ਲੋੜ ਸੀ । ਪੰਜਾਬ ਦੀ ਜਨਤਾ ਲੰਬੇ ਸਮੇਂ ਤੋਂ ਸੂਬੇ ਵਿਚ ਬਿਹਤਰ ਰਾਜਨੀਤਿਕ ਵਿਕਲਪ ਅਤੇ ਵਿਕਾਸ ਦੀ ਉਮੀਦ ਕਰ ਰਹੀ ਸੀ । ਮਾਸਟਰ ਮਨਜੀਤ ਕੁੰਡਾ ਨੇ ਕਿਹਾ ਕਿ ਪੰਜਾਬ ਵਿਚ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ, ਗੈਂਗਵਾਰ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨੇ ਸੂਬੇ ਦੀ ਸਥਿਤੀ ਨੂੰ ਪ੍ਰਭਾਵਿਤ ਕੀਤਾ ਹੈ । ਅਜਿਹੇ ਸਮੇਂ ਵਿਚ ਪੰਜਾਬ ਦੇ ਹਰ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦੂਰਅੰਦੇਸ਼ੀ ਵਾਲਾ ਰਾਜਨੀਤਿਕ ਫੈਸਲਾ ਲੈਣਾ ਜ਼ਰੂਰੀ ਸੀ । ਉਨ੍ਹਾਂ ਇਸ ਫੈਸਲੇ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਇਹ ਫੈਸਲਾ ਸ਼ਲਾਘਾਯੋਗ ਹੈ । ਇਸ ਫੈਸਲੇ ਦੇ ਨਾਲ ਪੰਜਾਬ ਦੇ ਰਾਜਨੀਤਿਕ ਤਸਵੀਰ ਹੀ ਬਦਲ ਕੇ ਰੱਖ ਦਿੱਤੀ ਤੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਇਸ ਫੈਸਲੇ ਨੂੰ ਲੈ ਕੇ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ । ਜਿਸ ਦੇ ਆਉਣ ਵਾਲੇ ਸਮੇਂ ਵਿਚ ਚੰਗੇ ਨਤੀਜੇ ਸਾਹਮਣੇ ਆਉਣਗੇ ।