ਅਵਿਨਾਸ਼ ਰਾਏ ਖੰਨਾ ਪਹੁੰਚੇ ਪਠਾਨਕੋਟ, ਭਾਜਪਾ ਦੇ ਚੋਣ ਮਨੋਰਥ ਪੱਤਰ ਲਈ ਲੋਕਾਂ ਤੋਂ ਮੰਗੇ ਸੁਝਾਅ
ਪਠਾਨਕੋਟ, 25 ਨਵੰਬਰ (ਸੁਮਿਤ/ਸੰਧੂ)- ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਪਠਾਨਕੋਟ ਪਹੁੰਚੇ । ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਅਤੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਸਮੇਤ ਹੋਰ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।
ਪਠਾਨਕੋਟ, 25 ਨਵੰਬਰ (ਸੁਮਿਤ/ਸੰਧੂ)- ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਪਠਾਨਕੋਟ ਪਹੁੰਚੇ । ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਅਤੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਸਮੇਤ ਹੋਰ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰੇ ਦੌਰਾਨ ਅਵਿਨਾਸ਼ ਰਾਏ ਖੰਨਾ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਆਮ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਤੋਂ ਸੁਝਾਅ ਮੰਗੇ । ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਉਮੀਦਾਂ ਨੂੰ ਧਿਆਨ ਵਿਚ ਰੱਖ ਕੇ ਚੋਣ ਮਨੋਰਥ ਪੱਤਰ ਤਿਆਰ ਕਰਨਾ ਹੈ, ਤਾਂ ਜੋ ਆਮ ਲੋਕਾਂ ਦੀ ਆਵਾਜ਼ ਨੂੰ ਇਸ ਵਿਚ ਥਾਂ ਮਿਲ ਸਕੇ । ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਗੱਲ ਕਰਦਿਆਂ ਖੰਨਾ ਨੇ ਇਸ ਲਈ ਗੈਰ-ਕਾਨੂੰਨੀ ਮਾਈਨਿੰਗ ਨੂੰ ਜ਼ਿੰਮੇਵਾਰ ਠਹਿਰਾਇਆ । ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਕੁਦਰਤੀ ਪ੍ਰਣਾਲੀ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ । ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਬਾਰੇ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਹਲਾਤਾਂ ਵਿਚ ਦੋਵਾਂ ਪਾਰਟੀਆਂ ਦਾ ਗੱਠਜੋੜ ਸਮੇਂ ਦੀ ਲੋੜ ਹੈ । ਇਸ ਮੌਕੇ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ ।