25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ/ਭਾਜਪਾ ਗੱਠਜੋੜ ਸਿਰਜੇਗਾ ਨਵਾਂ ਇਤਿਹਾਸ-ਸੁਰਿੰਦਰ ਸਿੰਘ ਕੰਵਰ ਮਿੰਟੂ

ਪਠਾਨਕੋਟ, 25 ਨਵੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ । ਉਨ੍ਹਾਂ ਕਿਹਾ ਕਿ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਗੱਠਜੋੜ ਦਾ ਰਸਮੀ ਐਲਾਨ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾਕ੍ਰਮ ਹੈ ।

Ad Position 21
No active advertisement
ਸੁਰਿੰਦਰ ਸਿੰਘ ਕੰਵਰ ਮਿੰਟੂ । 26-11-2026
ਪਠਾਨਕੋਟ, 25 ਨਵੰਬਰ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਨਵਾਂ ਇਤਿਹਾਸ ਸਿਰਜੇਗਾ । ਉਨ੍ਹਾਂ ਕਿਹਾ ਕਿ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਗੱਠਜੋੜ ਦਾ ਰਸਮੀ ਐਲਾਨ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾਕ੍ਰਮ ਹੈ । ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਕਈ ਦਹਾਕਿਆਂ ਪੁਰਾਣਾ ਹੈ ਅਤੇ ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੀ ਸੇਵਾ ਕੀਤੀ ਹੈ । ਸਾਲ 2020 ਵਿਚ ਵੱਖ ਹੋਣ ਤੋਂ ਬਾਅਦ ਛੇ ਸਾਲਾਂ ਬਾਅਦ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਵਰਕਰਾਂ ਲਈ ਉਤਸ਼ਾਹਜਨਕ ਹੈ । ਉਨ੍ਹਾਂ ਕਿਹਾ ਕਿ ਅੱਜ ਦੀ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਵਲੋਂ ਅਕਾਲੀ ਦਲ ਨੂੰ ਗੱਠਜੋੜ ਵਿਚ ਵੱਡੇ ਭਾਈਵਾਲ ਵਜੋਂ ਸਵੀਕਾਰ ਕਰਨਾ ਅਤੇ ਮੁੱਖ ਮੰਤਰੀ ਦਾ ਅਹੁਦਾ ਵੱਡੇ ਭਾਈਵਾਲ ਦੀ ਪਾਰਟੀ ਕੋਲ ਹੋਣ ਸਬੰਧੀ ਦਿੱਤਾ ਗਿਆ ਬਿਆਨ ਵੀ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ । ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਵਿਚ ਬਾਬਾ ਬਗੇਸ਼ਵਰ ਦਾ ਤਿੰਨ ਰੋਜ਼ਾ ਪ੍ਰੋਗਰਾਮ ਸਮਾਪਤ ‘ਆਪ’ ਦੇ ਵੱਡੇ ਮੰਤਰੀਆਂ ਨੇ ਪ੍ਰੋਗਰਾਮ ਵਿਚ ਲਵਾਈ ਹਾਜ਼... ਅਗਲੀ ਖ਼ਬਰ ਅਕਾਲੀ-ਭਾਜਪਾ ਦੇ ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਨੂੰ ਪਈਆਂ ਭਾਜੜਾਂ- ਬਲਰਾਜ ਭਾਰਤੀ
Ad Position 24