ਬਾਬਾ ਮਹਿਮਾ ਸਾਹਿਬ ਗੁਰਦੁਆਰਾ ਮਹਿਮੇ ਚੱਕ ਤੋਂ ਨਗਰ ਕੀਰਤਨ ਸਜਾਇਆ
ਧਿਆਨਪੁਰ, 26 ਸਤੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਮਹਿਮਾ ਸਾਹਿਬ ਜੀ ਦੇ ਪਾਵਨ ਗੁਰਧਾਮ ਮਹਿਮੇਚੱਕ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਬਾਬਾ ਮਹਿਮਾ ਸਾਹਿਬ ਮਹਿਮੇਚੱਕ ਦੇ ਪ੍ਰਧਾਨ ਗੁਰਦੀਪ ਸਿੰਘ ਮਹਿਮੇਚੱਕ ਤੇ ਸਰਪੰਚ ਕੁਲਦੀਪ ਸਿੰਘ ਮਹਿਮੇਚੱਕ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਧਿਆਨਪੁਰ, 26 ਸਤੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਮਹਿਮਾ ਸਾਹਿਬ ਜੀ ਦੇ ਪਾਵਨ ਗੁਰਧਾਮ ਮਹਿਮੇਚੱਕ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਬਾਬਾ ਮਹਿਮਾ ਸਾਹਿਬ ਮਹਿਮੇਚੱਕ ਦੇ ਪ੍ਰਧਾਨ ਗੁਰਦੀਪ ਸਿੰਘ ਮਹਿਮੇਚੱਕ ਤੇ ਸਰਪੰਚ ਕੁਲਦੀਪ ਸਿੰਘ ਮਹਿਮੇਚੱਕ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ’ਚ ਵਿਸ਼ੇਸ਼ ਸੇਵਾਵਾਂ ਦੇਣ ਵਾਲੀਆਂ ਸੰਗਤਾਂ ਨੂੰ ਪ੍ਰਧਾਨ ਗੁਰਦੀਪ ਸਿੰਘ ਮਹਿਮੇਚੈੱਕ ਤੇ ਸਰਪੰਚ ਕੁਲਦੀਪ ਸਿੰਘ ਮਹਿਮੇਚੱਕ ਨੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਨਾਲ ਜਰਨੈਲ ਸਿੰਘ ਸੈਕਟਰੀ, ਜਸਬੀਰਪਾਲ ਸਿੰਘ ਪੁਲਿਸ ਅਧਿਕਾਰੀ, ਬਾਬਾ ਸਾਹਿਬ ਸਿੰਘ, ਬਾਬਾ ਨਰਿੰਦਰ ਸਿੰਘ ਹੈੱਡ ਗ੍ਰੰਥੀ , ਸਰਪੰਚ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ, ਸਰਪੰਚ ਦਲਬੀਰ ਸਿੰਘ ਧਾਲੀਵਾਲ ਰਾਜੇਕੇ, ਗੁਰਤੇਜ ਮਹਿਮੇ ਚੱਕ ਤੇ ਹੈਪੀ ਰਾਜੇਕੇ ਆਦਿ ਹਾਜ਼ਰ ਸਨ।