27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਦੂਲਾਨੰਗਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਵਡਾਲਾ ਬਾਂਗਰ, 26 ਨਵੰਬਰ (ਭੁੰਬਲੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੂਲਾਨੰਗਲ ਦੀ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਗੁਰਦੁਆਰਾ ਸਾਹਿਬ ਵਿਚ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਵਡਾਲਾ ਬਾਂਗਰ, 26 ਨਵੰਬਰ (ਭੁੰਬਲੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਿੰਡ ਦੂਲਾਨੰਗਲ ਦੀ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲਾਂ ਗੁਰਦੁਆਰਾ ਸਾਹਿਬ ਵਿਚ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਪੜਾਅਵਾਰ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਮੌਕੇ ਜਥੇ ਵਲੋਂ ਸ਼ਬਦ ਗਾਇਨ ਕੀਤੇ ਗਏ। ਇਸ ਮੌਕੇ ਨਗਰ ਕੀਰਤਨ ਵਿਚ ਐੱਸ.ਡੀ.ਓ. ਜੋਗਿੰਦਰ ਸਿੰਘ, ਗਿਆਨੀ ਮਹਿੰਦਰ ਸਿੰਘ, ਬਾਬਾ ਸੁਖਦੇਵ ਸਿੰਘ ਅਰਦਾਸੀਆ, ਸਰਪੰਚ ਸੁਰਿੰਦਰਪਾਲ ਸਿੰਘ, ਸਾ. ਸਰਪੰਚ ਰਵਿੰਦਰ ਸਿੰਘ ਰਵੀ, ਨੰਬਰਦਾਰ ਸੁਖਬਰਿੰਦਰ ਸਿੰਘ, ਸੈਕਟਰੀ ਭੁਪਿੰਦਰ ਸਿੰਘ, ਹੈੱਡ ਪ੍ਰਭਜੋਤ ਸਿੰਘ, ਹਰਦੇਵ ਸਿੰਘ ਦੂਲਾਨੰਗਲ, ਅਮਨਦੀਪ ਸਿੰਘ, ਮਲਕੀਤ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਦੀਪ ਸਿੰਘ, ਹੀਰਾ ਸਿੰਘ, ਨਿਹੰਗ ਕੁਲਦੀਪ ਸਿੰਘ, ਥਾਣੇਦਾਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਨਿਹੰਗ, ਕਸ਼ਮੀਰ ਸਿੰਘ, ਬਿਕਰਮ ਸਿੰਘ, ਨੰਬਰਦਾਰ ਗਗਨਦੀਪ ਸਿੰਘ, ਬਲਵਿੰਦਰ ਸਿੰਘ ਐੱਮ.ਡੀ., ਰਮਨਦੀਪ ਸਿੰਘ, ਗਿਆਨੀ ਗੁਰਭੇਜ ਸਿੰਘ, ਰਾਜਪਾਲ ਸਿੰਘ, ਐੱਨ.ਆਰ.ਆਈ. ਪਰਮਜੀਤ ਸਿੰਘ, ਜਸਪਾਲ ਸਿੰਘ ਫ਼ੌਜੀ, ਥਾਣੇਦਾਰ ਹਰਦੇਵ ਸਿੰਘ ਵਿਜੀਲੈਂਸ ਵਾਲੇ, ਪ੍ਰਧਾਨ ਸੁਖਵਿੰਦਰ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੋਰਾ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਬਟਾਲਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਸਨਮਾਨ ਅਗਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੀ ਨਵਨੀਤ ਕੌਰ ਬਣੀ ਸਟੇਟ ਚੈਂਪੀਅਨ
Ad Position 24