27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਥੇਦਾਰ ਗੋਰਾ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਬਟਾਲਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਸਨਮਾਨ

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੋਣ ਉਪਰੰਤ ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਜਿਸ ਤਹਿਤ ਹਲਕਾ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਂਦਾਰ ਗੁਰਿੰਦਰਪਾਲ ਸਿੰਘ ਗੌਰਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਲਕਾ ਅੰਦਰ ਨਿਭਾਉਂਦੇ ਆ ਰਹੇ ਧਾਰਮਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਕੀਲ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਨੂੰ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਾਇਆ ਸੀ।

Ad Position 21
No active advertisement
ਅਜੀਤ ਡੈਸਕ 27-11-2026
ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)- ਪਿਛਲੇ ਦਿਨੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੋਣ ਉਪਰੰਤ ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਕੀਤੀ ਗਈ। ਜਿਸ ਤਹਿਤ ਹਲਕਾ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਂਦਾਰ ਗੁਰਿੰਦਰਪਾਲ ਸਿੰਘ ਗੌਰਾ ਜਿਹੜੇ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਲਕਾ ਅੰਦਰ ਨਿਭਾਉਂਦੇ ਆ ਰਹੇ ਧਾਰਮਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਕੀਲ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਨੂੰ ਕਾਰਜਕਾਰੀ ਕਮੇਟੀ ਦਾ ਮੈਂਬਰ ਬਣਾਇਆ ਸੀ। ਜਿਸ ਨੂੰ ਲੈ ਕੇ ਬਟਾਲਾ ਦੀ ਸਮੂਹ ਸਿੱਖ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰ੍ਰਬੰਧਕ ਕਮੇਟੀਆਂ ਵਲੋਂ ਜਥੇਦਾਰ ਗੋਰਾ ਨੂੰ ਵਧਾਈਆਂ ਦਿੱਤੀ ਜਾ ਰਹੀਆਂ ਹਨ। ਅੱਜ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦਾ ਬਟਾਲਾ ਪਹੁੰਚਣ ’ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਾਸ਼ਟਰੀ ਸੰਸਥਾ ਬਟਾਲਾ, ਗੁਰਦੁਆਰਾ ਰਾਮਗੜ੍ਹੀਆਂ ਕਾਹਨੂੰਵਾਨ ਰੋਡ ਬਟਾਲਾ ਦੀ ਪ੍ਰਬੰਧਕ ਕਮੇਟੀ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ ਕੀਤਾ। ਜਥੇਦਾਰ ਗੌਰਾ ਨੇ ਸਮੂਹ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾਂ ਬਟਾਲਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਹੈਪੀ, ਰਾਮਗੜ੍ਹੀਆਂ ਗੁਰੁਦੁਆਰਾ ਦੇ ਪ੍ਰਬੰਧਕ ਮਾਸਟਰ ਪ੍ਰਵੀਨ ਸਿੰਘ, ਸਤਨਾਮ ਸਿੰਘ ਮਠਾਰੂ, ਸੁਖਵਿੰਦਰ ਸਿੰਘ ਅਮਰਸੀ, ਹਰਪ੍ਰੀਤ ਸਿੰਘ ਸੱਗੂ, ਸੁਰਿੰਦਰ ਸਿੰਘ ਸੰਧੂ, ਸਰਵਣ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 10 ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ’ਤੇ ਹੋਈ ਚੋਣ ਅਗਲੀ ਖ਼ਬਰ ਦੂਲਾਨੰਗਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24