27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅੰਮ੍ਰਿਤਪਾਲ ਸਿੰਘ ਭਿੰਡਰ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਈ.ਟੀ. ਵਿੰਗ ਇੰਚਾਰਜ ਨਿਯੁਕਤ

ਕਲਾਨੌਰ, 26 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਹਾਈਕਮਾਂਡ ਵਲੋਂ ਵਰਕਰਾਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ’ਚ ਹਲਕਾ ਡੇਰਾ ਬਾਬਾ ਨਾਨਕ ’ਚ ਯੂਥ ਵਰਕਰ ਅੰਮ੍ਰਿਤਪਾਲ ਸਿੰਘ ਭਿੰਡਰ ਨੂੰ ਆਈ. ਟੀ.

Ad Position 21
No active advertisement
ਅਜੀਤ ਡੈਸਕ 27-11-2026
ਕਲਾਨੌਰ, 26 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਹਾਈਕਮਾਂਡ ਵਲੋਂ ਵਰਕਰਾਂ ਨੂੰ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ’ਚ ਹਲਕਾ ਡੇਰਾ ਬਾਬਾ ਨਾਨਕ ’ਚ ਯੂਥ ਵਰਕਰ ਅੰਮ੍ਰਿਤਪਾਲ ਸਿੰਘ ਭਿੰਡਰ ਨੂੰ ਆਈ.ਟੀ. ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ), ਸੁਖਜਿੰਦਰ ਸਿੰਘ ਸੋਨੂ ਲੰਗਾਹ ਸੇਵਾਦਾਰ ਹਲਕਾ ਡੇਰਾ ਬਾਬਾ ਨਾਨਕ ਸਮੇਤ ਹਲਕੇ ਦੇ ਵਰਕਰਾਂ ਵਲੋਂ ਸਿਰੋਪਾਓ ਦੇ ਕੇ ਅੰਮ੍ਰਿਤਪਾਲ ਸਿੰਘ ਭਿੰਡਰ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਸੋਨੂੰ ਲੰਗਾਹ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਭਿੰਡਰ ਪਹਿਲਾਂ ਵੀ ਸੋਸ਼ਲ ਮੀਡੀਆ ’ਤੇ ਪਾਰਟੀ ਦੀਆਂ ਗਤੀਵਿਧੀਆਂ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਸੋਸ਼ਲ ਮੀਡੀਆ ਪੇਜ਼ ਚਲਾ ਰਿਹਾ ਸੀ। ਅੰਮ੍ਰਿਤਪਾਲ ਸਿੰਘ ਭਿੰਡਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੰਜੀਦਗੀ ਨਾਲ ਪ੍ਰਚਾਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਸਿਟੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ, ਭਾਰਤੀ ਜਨਤਾ ਪਾਰਟੀ ਦੇ ਆਗੂ ਨਰਿੰਦਰ ਵਿੱਜ ਨਿੱਤੀ, ਅਸ਼ੋਕ ਕੋਹਲੀ, ਅਕਾਲੀ ਦਲ ਦੇ ਸਿਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ, ਬਲਜੀਤ ਸਿੰਘ ਸਿੱਧੂ, ਟਹਿਲ ਸਿੰਘ ਖੰਗੂੜਾ, ਅੰਕੂ ਸੋਈ, ਬਲਵਿੰਦਰ ਸਿੰਘ ਮਾਨੇਪੁਰ, ਅਸ਼ੋਕ ਮਾਹਲਾ, ਜਰਨੈਲ ਸਿੰਘ, ਹਰਦੀਪ ਲੰਗਾਹ, ਅੰਮ੍ਰਿਤਪਾਲ ਦੋਸਤਪੁਰ, ਗੁਰਪ੍ਰੀਤ ਸਿੰਘ ਬਾਦਲ, ਸੁਖਵਿੰਦਰ ਸਿੰਘ ਕਲਾਨੌਰ, ਜਤਿੰਦਰ ਸਿੰਘ, ਸੁੱਚਾ ਸਿੰਘ ਰਜਾਦਾ ਆਦਿ ਵਲੋਂ ਅੰਮ੍ਰਿਤਪਾਲ ਸਿੰਘ ਭਿੰਡਰ ਦੀ ਨਿਯੂਕਤੀ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ-ਗੀਤਾ ਸ਼ਰਮਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 10 ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ’ਤੇ ਹੋਈ ਚੋਣ
Ad Position 24