26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਨਦੀਪ ਸਿੰਘ ਰੰਗੜ ਨੰਗਲ ਵੱਲੋਂ ਵੱਖ-ਵੱਖ ਪਿੰਡਾਂ ’ਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ

ਘੁਮਾਣ, 26 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਜਥੇਬੰਦੀ ਨੂੰ ਮਜ਼ਬੂਤ ਬਣਾਉਣ ਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 27-11-2026
ਘੁਮਾਣ, 26 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਜਥੇਬੰਦੀ ਨੂੰ ਮਜ਼ਬੂਤ ਬਣਾਉਣ ਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮਨਦੀਪ ਸਿੰਘ ਰੰਗੜ ਨੰਗਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮੂਹ ਕਾਂਗਰਸੀ ਵਰਕਰ ਹੁਣੇ ਤੋਂ ਹੀ ਕਮਰਕੱਸੇ ਕਰ ਲੈਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਵਰਕਰਾਂ ਦੀ ਮਿਹਨਤ ਤੇ ਲੋਕਾਂ ਨਾਲ ਉਨ੍ਹਾਂ ਦੇ ਸਿੱਧੇ ਸੰਪਰਕ ’ਤੇ ਨਿਰਭਰ ਕਰਦੀ ਹੈ। ਇਸ ਲਈ ਹਰੇਕ ਵਰਕਰ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਵੇ। ਇਸ ਮੌਕੇ ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਢੰਡੇ ਬਲਾਕ ਪ੍ਰਧਾਨ, ਸਾਬਕਾ ਸਰਪੰਚ ਪਲਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਰਪੰਚ ਕਸ਼ਮੀਰ ਸਿੰਘ ਬਲਾਕ ਪ੍ਰਧਾਨ ਕਿਸਾਨ ਸੈੱਲ, ਸਰਪੰਚ ਬਚਿੱਤਰ ਸਿੰਘ ਜਾਲੀਆ, ਜਤਿੰਦਰ ਪੇਜੋਚਕ ਪ੍ਰਧਾਨ ਕਿਸਾਨ ਸੈੱਲ, ਜਸਪਾਲ ਸਿੰਘ ਬਲਾਕ ਸੰਮਤੀ ਮੈਂਬਰ, ਦਿਲਬਾਗ ਸਿੰਘ ਲਾਲੀ ਬਲਾਕ ਸੰਮਤੀ ਮੈਂਬਰ, ਸਰਪੰਚ ਮਨਦੀਪ ਟਨਾਣੀਵਾਲ, ਪਰਮਜੀਤ ਸਿੰਘ ਬੋਲੇਵਾਲ, ਗੁਰਦੇਵ ਸਿੰਘ ਲਾਡੀ ਬੀ.ਸੀ. ਵਿੰਗ ਪ੍ਰਧਾਨ, ਸਰਪੰਚ ਮੱਸਾ ਸਿੰਘ ਬੋਲੇਵਾਲ, ਸਕੱਤਰ ਸਿੰਘ ਕੋਟਲੀ, ਚਰਨਜੀਤ ਸਿੰਘ ਚੰਨਾ ਘੁਮਾਣ, ਸਰਤਾਜ ਸਿੰਘ ਪੱਡੇ, ਜਗਦੇਵ ਸਿੰਘ ਖੋਖੋਵਾਲ ਸੰਮਤੀ ਮੈਂਬਰ, ਅਨੂਪਜੀਤ ਸਿੰਘ ਬੀ.ਸੀ. ਬਲਾਕ ਪ੍ਰਧਾਨ ਤੇ ਸਰਪੰਚ ਮਨਜੀਤ ਸਿੰਘ ਮਾੜੀ ਬੁੱਚੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਨੇ ਸੰਭਾਲੀ ਡੀ.ਐੱਸ.ਪੀ. ਸਿਟੀ ਦੀ ਕਮਾਨ ਅਗਲੀ ਖ਼ਬਰ ਚੇਅਰਮੈਨ ਜਗਜੀਤ ਸਿੰਘ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ
Ad Position 24