26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

27 ਨਵੰਬਰ ਨੂੰ ਰਾਤ 8 ਵਜੇ ਪਠਾਨਕੋਟ ਸ਼ਹਿਰ ’ਚ ਹੋਵੇਗੀ ਮੌਕ ਡਰਿੱਲ, ਰੇਲਵੇ ਸਟੇਸ਼ਨ ਦੇ ਗੇਟ ਨੰਬਰ ਇਕ ’ਤੇ ਕੀਤੀ ਜਾਵੇਗੀ ਰਿਹਰਸਲ

ਪਠਾਨਕੋਟ, 26 ਨਵੰਬਰ (ਵਿਨੋਦ)- ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਅਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ 27 ਨਵੰਬਰ ਨੂੰ ਰਾਤ 8 ਵਜੇ ਪਠਾਨਕੋਟ ਸ਼ਹਿਰ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 27-11-2026
ਪਠਾਨਕੋਟ, 26 ਨਵੰਬਰ (ਵਿਨੋਦ)- ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਜਾਂ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਅਤੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ 27 ਨਵੰਬਰ ਨੂੰ ਰਾਤ 8 ਵਜੇ ਪਠਾਨਕੋਟ ਸ਼ਹਿਰ ਵਿਚ ਮੌਕ ਡਰਿੱਲ ਕਰਵਾਈ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪਠਾਨਕੋਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੌਕ ਡਰਿੱਲ ਲਈ ਰੇਲਵੇ ਸਟੇਸ਼ਨ ਪਠਾਨਕੋਟ ਦੇ ਗੇਟ ਨੰਬਰ ਇਕ ਨੂੰ ਨਿਰਧਾਰਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਅਭਿਆਸ ਦੌਰਾਨ ਪਠਾਨਕੋਟ ਸ਼ਹਿਰ ਵਿਚ ਸਾਇਰਨ ਵਜਾਇਆ ਜਾਵੇਗਾ ਤੇ ਰਾਤ 8 ਵਜੇ ਪੂਰੇ ਸ਼ਹਿਰ ਵਿਚ ਬਲੈਕ ਆਊਟ ਵੀ ਕੀਤਾ ਜਾਵੇਗਾ । ਰਿਹਰਸਲ ਦਾ ਮੁੱਖ ਮਕਸਦ ਕਿਸੇ ਵੀ ਅਣਸੁਖਾਵੀਂ ਜਾਂ ਆਫ਼ਤ ਵਾਲੀ ਸਥਿਤੀ ਵਿਚ ਵੱਖ-ਵੱਖ ਵਿਭਾਗਾਂ ਦੀ ਕਾਰਜ ਪ੍ਰਣਾਲੀ, ਆਪਸੀ ਤਾਲਮੇਲ ਤੇ ਤੁਰੰਤ ਕਾਰਵਾਈ ਦੀ ਸਮਰੱਥਾ ਨੂੰ ਪਰਖਣਾ ਹੈ ਤਾਂ ਜੋ ਲੋੜ ਪੈਣ ’ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ । ਐਸ.ਡੀ.ਐਮ. ਨੇ ਪਠਾਨਕੋਟ ਸ਼ਹਿਰ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੌਕ ਡਰਿੱਲ ਦੌਰਾਨ ਸਾਇਰਨ ਵੱਜਣ ਜਾਂ ਬਲੈਕ ਆਊਟ ਕੀਤੇ ਜਾਣ ’ਤੇ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਪ੍ਰਸ਼ਾਸਨਿਕ ਅਭਿਆਸ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਅਜਿਹੀਆਂ ਰਿਹਰਸਲਾਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸਾਇਰਨ ਵਜਾਇਆ ਜਾਵੇ ਤੇ ਬਲੈਕ ਆਊਟ ਦਾ ਸੰਕੇਤ ਦਿੱਤਾ ਜਾਵੇ ਤਾਂ ਉਹ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਬਲੈਕ ਆਊਟ ਬਣਾਈ ਰੱਖਣ ਅਤੇ ਇਸ ਅਭਿਆਸ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ।
Ad Position 22
No active advertisement
ਪਿਛਲੀ ਖ਼ਬਰ ਸੰਬੰਧਿਤ ਤਿੰਨੇ ਮੰਤਰੀ ਤੁਰੰਤ ਬਰਖ਼ਾਸਤ ਹੋਣ, ਸੀ.ਬੀ.ਆਈ. ਜਾਂਚ ਕਰਵਾਏ ਸਰਕਾਰ- ਸੁਰੇਸ਼ ਸ਼ਰਮਾ ਅਗਲੀ ਖ਼ਬਰ ਸਮਾਰਟ ਸਕੂਲ ਠਾਕੁਰਪੁਰ ਦੇ ਪੰਜ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜਿੱਤੇ ਇਨਾਮ
Ad Position 24