ਭਾਜਪਾ-ਅਕਾਲੀ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵੇਂ ਸਮੀਕਰਨਾਂ ਦੀ ਸ਼ੁਰੂਆਤ- ਦਰਸ਼ਨ ਕੁਮਾਰ
ਪਠਾਨਕੋਟ, 26 ਨਵੰਬਰ (ਸੁਮਿਤ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਐਲਾਨ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਇਸ ਗੱਠਜੋੜ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਐਸ.
ਪਠਾਨਕੋਟ, 26 ਨਵੰਬਰ (ਸੁਮਿਤ)- ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੇ ਐਲਾਨ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਇਸ ਗੱਠਜੋੜ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਕੁਮਾਰ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਇਸ ਨੂੰ ਪੰਜਾਬ ਦੀ ਸਿਆਸਤ ’ਚ ਨਵੇਂ ਸਿਆਸੀ ਸਮੀਕਰਨਾਂ ਦੀ ਸ਼ੁਰੂਆਤ ਕਰਾਰ ਦਿੱਤਾ। ਇਸ ਮੌਕੇ ਦਰਸ਼ਨ ਕੁਮਾਰ ਨੇ ਕਿਹਾ ਕਿ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਇਕ ਅਹਿਮ ਸਿਆਸੀ ਫੈਸਲਾ ਹੈ। ਦੋਵੇਂ ਪਾਰਟੀਆਂ ਦਾ ਸੰਗਠਨਾਤਮਿਕ ਤਜ਼ਰਬਾ ਤੇ ਸਿਆਸੀ ਆਧਾਰ ਮਿਲ ਕੇ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੋਵੇਂ ਪਾਰਟੀਆਂ ਪੂਰੀ ਮਜ਼ਬੂਤੀ ਤੇ ਏਕਤਾ ਨਾਲ ਚੋਣ ਮੈਦਾਨ ਵਿਚ ਉਤਰਨਗੀਆਂ । ਉਨ੍ਹਾਂ ਕਿਹਾ ਕਿ ਗੱਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਭਾਜਪਾ ਐਸ.ਸੀ. ਮੋਰਚਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਡਾ: ਪ੍ਰਬੋਧ ਚੰਦਰ, ਸੇਵਾ-ਮੁਕਤ ਸੁਪਰਡੈਂਟ ਬੋਧ ਰਾਜ, ਰਘੁਬੀਰ ਸਿੰਘ, ਕਮਲੇਸ਼ ਕੁਮਾਰੀ, ਸਤੀਸ਼ ਕੁਮਾਰੀ, ਸੱਤਿਆ ਪ੍ਰਕਾਸ਼ ਸਮੇਤ ਹੋਰ ਕਈ ਵਿਅਕਤੀ ਮੌਜੂਦ ਸਨ ।