ਹੈੱਡਮਾਸਟਰ ਅੱਜ ਆਪਣੇ ਹੀ ਰੁਜ਼ਗਾਰ ਦੀ ਬਹਾਲੀ ਲਈ ਸੰਘਰਸ਼ ਕਰਨ ਨੂੰ ਮਜ਼ਬੂਰ, ਪੰਜਾਬ ਸਰਕਾਰ ਤੋਂ ਤੁਰੰਤ ਇਨਸਾਫ਼ ਦੀ ਮੰਗ
ਪਠਾਨਕੋਟ, 26 ਨਵੰਬਰ (ਵਿਨੋਦ)- ਪੰਜਾਬ ਵਿਚ ਸਿੱਖਿਆ ਵਿਭਾਗ ਨਾਲ ਸਬੰਧਿਤ 29 ਹੈੱਡਮਾਸਟਰਾਂ ਦੀ ਨੌਕਰੀ ਖ਼ਤਮ ਕੀਤੇ ਜਾਣ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ, ਇਹ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਸਮਰਪਿਤ ਕੀਤੇ, ਸਕੂਲਾਂ ਦੀ ਜ਼ਿੰਮੇਵਾਰੀ ਨਿਭਾਈ, ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਿਆ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕੀਤੀ ਪਰ ਅੱਜ ਉਹੀ ਹੈੱਡਮਾਸਟਰ ਆਪਣੀ ਨੌਕਰੀ ਅਤੇ ਸਨਮਾਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਹਨ। ਸਭ ਤੋਂ ਦੁੱਖਦਾਈ ਪਹਿਲੂ ਇਹ ਹੈ ਕਿ ਨੌਕਰੀ ਤੋਂ ਵਾਂਝੇ ਹੋਣ ਕਾਰਨ ਇਨ੍ਹਾਂ 29 ਪਰਿਵਾਰਾਂ ਨੂੰ ਭਾਰੀ ਆਰਥਿਕ, ਸਮਾਜਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਪਠਾਨਕੋਟ, 26 ਨਵੰਬਰ (ਵਿਨੋਦ)- ਪੰਜਾਬ ਵਿਚ ਸਿੱਖਿਆ ਵਿਭਾਗ ਨਾਲ ਸਬੰਧਿਤ 29 ਹੈੱਡਮਾਸਟਰਾਂ ਦੀ ਨੌਕਰੀ ਖ਼ਤਮ ਕੀਤੇ ਜਾਣ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ, ਇਹ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਸਮਰਪਿਤ ਕੀਤੇ, ਸਕੂਲਾਂ ਦੀ ਜ਼ਿੰਮੇਵਾਰੀ ਨਿਭਾਈ, ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਿਆ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕੀਤੀ ਪਰ ਅੱਜ ਉਹੀ ਹੈੱਡਮਾਸਟਰ ਆਪਣੀ ਨੌਕਰੀ ਅਤੇ ਸਨਮਾਨ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਹਨ। ਸਭ ਤੋਂ ਦੁੱਖਦਾਈ ਪਹਿਲੂ ਇਹ ਹੈ ਕਿ ਨੌਕਰੀ ਤੋਂ ਵਾਂਝੇ ਹੋਣ ਕਾਰਨ ਇਨ੍ਹਾਂ 29 ਪਰਿਵਾਰਾਂ ਨੂੰ ਭਾਰੀ ਆਰਥਿਕ, ਸਮਾਜਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਿਸੇ ਦੇ ਬੱਚਿਆਂ ਦੀ ਪੜ੍ਹਾਈ, ਕਿਸੇ ਦੇ ਘਰ ਦੀਆਂ ਜ਼ਿੰਮੇਵਾਰੀਆਂ ਤੇ ਕਿਸੇ ਦੇ ਬਜ਼ੁਰਗ ਮਾਪਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਇਨ੍ਹਾਂ ਮੁਲਾਜ਼ਮਾਂ ਦੇ ਮੋਢਿਆਂ ’ਤੇ ਹੈ । ਨਿਯਮਿਤ ਆਮਦਨ ਬੰਦ ਹੋਣ ਨਾਲ ਸਿਰਫ਼ ਇਕ ਮੁਲਾਜ਼ਮ ਹੀ ਨਹੀਂ, ਸਗੋਂ ਉਸ ਨਾਲ ਜੁੜਿਆ ਪੂਰਾ ਪਰਿਵਾਰ ਪ੍ਰਭਾਵਿਤ ਹੋਇਆ ਹੈ । ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੇ ਬਾਵ ਜੂਦ ਇਨ੍ਹਾਂ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਨਾ ਨਿਕਲਣਾ ਚਿੰਤਾ ਦਾ ਵਿਸ਼ਾ ਹੈ । ਸਰਕਾਰ ਤੇ ਸਬੰਧਿਤ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਕਾਨੂੰਨੀ ਪ੍ਰਕਿਰਿਆ ਤੇ ਅਦਾਲਤੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ । ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਸਰਕਾਰ, ਸਿੱਖਿਆ ਮੰਤਰੀ ਤੇ ਸਬੰਧਿਤ ਉੱਚ ਅਧਿਕਾਰੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ 29 ਹੈੱਡਮਾਸਟਰਾਂ ਦੇ ਮਾਮਲੇ ਦਾ ਹੱਲ ਕੱਢਿਆ ਜਾਵੇ, ਉਨ੍ਹਾਂ ਦੀਆਂ ਸੇਵਾਵਾਂ ਦੀ ਬਹਾਲੀ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ, ਉਨ੍ਹਾਂ ਦੇ ਰੁਜ਼ਗਾਰ ਤੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ ਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ, ਇਹ ਸਿਰਫ਼ 29 ਵਿਅਕਤੀਆਂ ਦੀ ਨੌਕਰੀ ਦਾ ਮਾਮਲਾ ਨਹੀਂ, ਸਗੋਂ ਇੰਨਸਾਫ਼, ਰੁਜ਼ਗਾਰ ਦੀ ਸੁਰੱਖਿਆ, ਮਨੁੱਖੀ ਸਨਮਾਨ ਤੇ ਸਰਕਾਰੀ ਮੁਲਾਜ਼ਮਾਂ ਦੇ ਭਰੋਸੇ ਦਾ ਸਵਾਲ ਹੈ ।