28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਥਾਂ-ਥਾਂ ਤੋਂ ਉੱਖੜੀ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਸਾਹਿਬ ਸੜਕ, ਖਿਲਰੀ ਬੱਜਰੀ ਕਾਰਨ ਹਾਦਸਾ ਵਾਪਰਨ ਦਾ ਡਰ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 27 ਨਵੰਬਰ (ਨਿਸ਼ਾਨ ਸਿੰਘ ਚਾਹਲ, ਪਰਮ ਮਿਨਹਾਸ)- ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਅਕਸਰ ਹੀ ਰਾਜਨੀਤਿਕ ਸਟੇਜਾਂ ਤੋਂ ਸੂਬੇ ਅੰਦਰ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਆਵਾਜਾਈ ਸਬੰਧੀ ਸਮੱਸਿਆਵਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰਦੀਆਂ ਨਜ਼ਰ ਆਉਂਦੀਆਂ ਹਨ। ਇਸ ਦੀ ਮਿਸਾਲ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੀ ਸੜਕ ਉੱਪਰ ਮਿਲਦੀ ਹੈ, ਜੋ 200 ਤੋਂ ਵੱਧ ਥਾਵਾਂ ਤੋਂ ਬੁਰੀ ਤਰ੍ਹਾਂ ਦੇ ਨਾਲ ਉੱਖੜ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 28-11-2026
ਕਾਹਨੂੰਵਾਨ/ਘੱਲੂਘਾਰਾ ਸਾਹਿਬ, 27 ਨਵੰਬਰ (ਨਿਸ਼ਾਨ ਸਿੰਘ ਚਾਹਲ, ਪਰਮ ਮਿਨਹਾਸ)- ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਅਕਸਰ ਹੀ ਰਾਜਨੀਤਿਕ ਸਟੇਜਾਂ ਤੋਂ ਸੂਬੇ ਅੰਦਰ ਆਵਾਜਾਈ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਪੱਧਰ ’ਤੇ ਆਵਾਜਾਈ ਸਬੰਧੀ ਸਮੱਸਿਆਵਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰਦੀਆਂ ਨਜ਼ਰ ਆਉਂਦੀਆਂ ਹਨ। ਇਸ ਦੀ ਮਿਸਾਲ ਗੁਰਦਾਸਪੁਰ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੀ ਸੜਕ ਉੱਪਰ ਮਿਲਦੀ ਹੈ, ਜੋ 200 ਤੋਂ ਵੱਧ ਥਾਵਾਂ ਤੋਂ ਬੁਰੀ ਤਰ੍ਹਾਂ ਦੇ ਨਾਲ ਉੱਖੜ ਚੁੱਕੀ ਹੈ। ਸੜਕ ਉੱਖੜਨ ਦੇ ਨਾਲ ਕਈਆਂ ਥਾਵਾਂ ’ਤੇ ਬੱਜਰੀ ਸੜਕ ਉੱਪਰ ਖਿੱਲਰੀ ਹੋਈ ਜਿਸ ਉੱਪਰੋਂ ਦੋ ਪਹੀਆ ਵਾਹਨਾਂ ਦੇ ਲੰਘਣ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਹਨੇਰ ਸਵੇਰ ਇਸ ਸੜਕ ਉਪਰ ਗੁਜਰਨ ਵਾਲੇ ਦੋ ਪਹੀਆਂ ਵਾਹਨ ਚਾਲਕ ਅਕਸਰ ਹੀ ਹਾਦਸੇ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ। ਹਾਲਾਂਕਿ ਪੰਜਾਬ ਦੀ ਹਰੇਕ ਸੜਕ ਦੀ 5 ਸਾਲਾਂ ਅੰਦਰ ਮੁਰੰਮਤ ਦੀ ਜ਼ਿੰਮੇਵਾਰੀ ਸੰਬੰਧਿਤ ਠੇਕੇਦਾਰ ਦੀ ਹੁੰਦੀ ਹੈ ਪਰ 2022 ਵਿਚ ਬਣੀ ਸਬੰਧਤ ਠੇਕੇਦਾਰਾਂ ਵਲੋਂ ਇਕ ਵਾਰ ਵੀ ਮੁਰੰਮਤ ਨਹੀਂ ਕੀਤੀ ਗਈ ਜਿਸ ਕਾਰਨ ਇਹ ਸੜਕ ਕ ਈ ਥਾਵਾਂ ਤੋਂ ਬੁਰੀ ਤਰ੍ਹਾਂ ਦੇ ਨਾਲ ਉਖੜ ਚੁੱਕੀ ਹੈ ਜਿਸ ਕਾਰਨ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ। ਇਲਾਕੇ ਦੇ ਲੋਕਾਂ ਨੇ ਲੋਕ ਨਿਰਮਾਣ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦੀ ਮੁਰੰਮਤ ਜਲਦ ਤੋਂ ਜਲਦ ਕਰਵਾਈ ਜਾਵੇ ਤਾਂ ਜੋ ਕੋਈ ਵਾਹਨ ਹਾਦਸੇ ਦਾ ਸ਼ਿਕਾਰ ਨਾ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਪੁਰਾ ’ਚ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਉਦਘਾਟਨ ਅਗਲੀ ਖ਼ਬਰ ਅਦਾਲਤ ਦੇ ਆਦੇਸ਼ ’ਤੇ ਪੈਲ਼ੀ ’ਤੇ ਕਬਜ਼ਾ ਦਿਵਾਉਣ ਪਹੁੰਚੀ ਪੁਲਿਸ, ਕਬਜ਼ਾਧਾਰੀ ਬਜ਼ੁਰਗ ਨੇ ਨਿਗਲੀ ਜ਼ਹਿਰੀਲੀ ਦਵਾਈ
Ad Position 24