28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ

ਡੇਰਾ ਬਾਬਾ ਨਾਨਕ, 27 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ’ਤੇ ਮੰਗ ਪੱਤਰ ਡੇਰਾ ਬਾਬਾ ਨਾਨਕ ਦੇ ਐਸ. ਡੀ.

Ad Position 21
No active advertisement
ਅਜੀਤ ਡੈਸਕ 28-11-2026
ਡੇਰਾ ਬਾਬਾ ਨਾਨਕ, 27 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ’ਤੇ ਮੰਗ ਪੱਤਰ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਲਛਮਣ ਸਿੰਘ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਲੈ ਕੇ ਹਰ ਮਹੀਨੇ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕ ਯੁਵਾ ਸ਼ਕਤੀ ਪਾਰਅੀ ਵਲੋਂ ਵੀ ਇਸ ਮਹੀਨੇ 39ਵੀਂ ਅਰਦਾਸ ਕੀਤੀ ਗਈ ਹੈ। ਉਨ੍ਹਾਂ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਇਸ ਲਾਂਘੇ ਨੂੰ ਜਲਦ ਤੋਂ ਜਲਦ ਖੋਲ੍ਹਣ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਫਸਰਾਂ ਤੇ ਸਿਆਸੀ ਆਗੂਆਂ ਵਲੋਂ ਸ਼ਹੀਦ ਵਿਨੋਦ ਕੁਮਾਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਪਰਿਵਾਰ ਨੂੰ ਹਰ ਸਹੂਲਤ... ਅਗਲੀ ਖ਼ਬਰ ਖਾਲਸਾ ਸਕੂਲ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਦੰਦਾਂ ਦਾ ਮੁਫ਼ਤ ਕੈਂਪ
Ad Position 24