ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਖ਼ੁਸ਼ੀ ਦੀ ਲਹਿਰ- ਨਰੇਸ਼ ਮਹਾਜਨ
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਪੂਰੇ ਪੰਜਾਬ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮੀਤ ਪ੍ਰਧਾਨ ਪੰਜਾਬ ਅਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਨੇ ਕੀਤਾ।
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਪੂਰੇ ਪੰਜਾਬ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮੀਤ ਪ੍ਰਧਾਨ ਪੰਜਾਬ ਅਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਨੇ ਕੀਤਾ। ਨਰੇਸ਼ ਮਹਾਜਨ ਨੇ ਕਿਹਾ ਕਿ ਇਸ ਇਤਿਹਾਸਕ ਗੱਠਜੋੜ ਨਾਲ ਸੂਬੇ ਦੀ ਸਿਆਸਤ ਵਿਚ ਇਕ ਨਵਾਂ ਅਤੇ ਹਾਂ-ਪੱਖੀ ਬਦਲਾਅ ਆਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਦੌਰ ਵਿਚ ਪੰਜਾਬ ਜਿੰਨਾ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਨ੍ਹਾਂ ਦਾ ਹੱਲ ਸਿਰਫ਼ ਅਕਾਲੀ-ਭਾਜਪਾ ਗੱਠਜੋੜ ਦੀ ਮਜ਼ਬੂਤ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦੇ ਹੋਂਦ ਵਿਚ ਆਉਣ ਨਾਲ ਪੰਜਾਬ ਵਿਚ ਵਧ ਰਹੇ ਨਸ਼ਿਆਂ, ਗੈਂਗਸਟਰਵਾਦ ਅਤੇ ਫ਼ਿਰੌਤੀਆਂ ਵਰਗੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਵੇਗੀ ਅਤੇ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਸੂਬੇ ਦੇ ਭਵਿੱਖ ਦੀ ਗੱਲ ਕਰਦਿਆਂ ਸ੍ਰੀ ਮਹਾਜਨ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰ ਸਕਦਾ ਹੈ। ਆਉਣ ਵਾਲੇ ਸਮੇਂ ਵਿਚ ਵਿਕਾਸ, ਤਰੱਕੀ ਅਤੇ ਖ਼ੁਸ਼ਹਾਲੀ ਹੀ ਪੰਜਾਬ ਦਾ ਅਸਲ ਭਵਿੱਖ ਬਣੇਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕਮਰਕੱਸੇ ਕਰ ਲੈਣ।