ਵਾਤਾਵਰਨ ਪ੍ਰੇਮੀ ਵੈਦ ਐਸ.ਯੂਸਫ ਨੇ ਪ੍ਰਕਾਸ਼ ਪੁਰਬ ’ਤੇ ਵੰਡੇ ਬੂਟੇ
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਉੱਘੇ ਸਮਾਜ ਸੇਵਕ ਅਤੇ ਵਾਤਾਵਰਨ ਪ੍ਰੇਮੀ ਵੈਦ ਐਸ. ਯੂਸਫ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਬੂਟੇ ਵੰਡ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ ਗਿਆ।
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਉੱਘੇ ਸਮਾਜ ਸੇਵਕ ਅਤੇ ਵਾਤਾਵਰਨ ਪ੍ਰੇਮੀ ਵੈਦ ਐਸ.ਯੂਸਫ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਬੂਟੇ ਵੰਡ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਵੈਦ ਐਸ.ਯੂਸਫ ਨੇ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡਣ ਮੌਕੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਹਰਾ ਭਰਾ ਬਣਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੈ। ਜਦੋਂ ਕਿ ਉਹ ਹਰ ਸਾਲ ਬੂਟੇ ਵੰਡ ਕੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਕੁਦਰਤ ਦੀ ਸੰਭਾਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵੈਦ ਰਣਜੀਤ ਸਿੰਘ, ਸੁਖਵਿੰਦਰ ਸਿੰਘ ਫੌਜੀ, ਸਿਮਰ ਅਤੇ ਜੋਬਨ ਆਦਿ ਹਾਜ਼ਰ ਸਨ।