28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਣਜੀਤ ਐਵੇਨਿਊ ਬਟਾਲਾ ’ਚ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 27 ਨਵੰਬਰ (ਹਰਦੇਵ ਸਿੰੰਘ ਸੰਧੂ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰਣਜੀਤ ਐਵਨਿਊ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਸੰਬੰਧੀ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਹਰਦੇਵ ਸਿੰੰਘ ਸੰਧੂ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰਣਜੀਤ ਐਵਨਿਊ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਸੰਬੰਧੀ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਬਾਅਦ ਵਿਚ ਗੁੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਤੇ ਪ੍ਰਬੰਧਕ ਕਮੇਟੀ ਦੇ ਉਪਰਾਲੇ ਨਾਲ ਬੱਚਿਆਂ ਦੇ ਗੁਰਬਾਣੀ ਮੁਕਾਬਲੇ ’ਚ ਕਰਵਾਏ ਗਏ। ਗੁਰਬਾਣੀ ਮੁਕਾਬਲਿਆਂ ਅੱਵਲ ਆਉਣ ਵਾਲੇ ਬੱਚਿਆਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਰਣਜੀਤ ਐਵਨਿਊ, ਉਸਮਾਨਪੁਰ ਸਿਟੀ ਤੇ ਆਸ ਦੇ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸ਼ਬਦ ਗਾਇਣ ਮੁਕਾਬਲੇ
Ad Position 24