28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7 ਵਜੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਤਰਲੋਚਨ ਸਿੰਘ ਵਲੋਂ ਕੀਰਤਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਗੁਰਦਾਸਪੁਰ, 27 ਨਵੰਬਰ (ਚੱਕਰਾਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7 ਵਜੇ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਤਰਲੋਚਨ ਸਿੰਘ ਵਲੋਂ ਕੀਰਤਨ ਕੀਤਾ ਗਿਆ। ਜਦੋਂ ਕਿ ਦਿਨ ਦੇ ਦੀਵਾਨਾਂ ਵਿਚ ਭਾਈ ਸੁਖਮਨਪ੍ਰੀਤ ਸਿੰਘ ਗੁਰਦਾਸਪੁਰ ਵਾਲੇ, ਭਾਈ ਤਰਲੋਚਨ ਸਿੰਘ, ਭਾਈ ਕਮਲਜੀਤ ਸਿੰਘ ਸ਼ਾਂਤ ਜਲੰਧਰ ਵਾਲੇ, ਡਾ: ਸ਼ਿਵ ਸਿੰਘ ਨਿਸ਼ਕਾਮ ਕੀਰਤਨੀ ਜਥਾ ਤੇ ਭਾਈ ਜਸਬੀਰ ਸਿੰਘ ਦੇ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ ਗਿਆ। ਸ਼ਾਮ ਸਮੇਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਤਰਲੋਚਨ ਸਿੰਘ ਤੇ ਭਾਈ ਜਸਬੀਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਜੋੜਿਆਂ ਦੀ ਸੇਵਾ ਕਲਗੀਧਰ ਸੇਵਾ ਸੁਸਾਇਟੀ ਗੁਰਦਾਸਪਰ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸਰਕਾਰੀ ਖ਼ਰੀਦ ਤੇ ਲਿਫਟਿੰਗ ਬੰਦ ਦੀ ਸਮੱਸਿਆ ਨੂੰ ਲੈ ਕੇ ਆੜ੍ਹਤੀਆਂ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24