28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ

ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 28-11-2026
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਨਾਲ ਹੋਈ। 8ਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ ਗੁਰੂ ਨਾਨਕ ਦੇਵ ਜੀ ਦੀ ਸਾਰੀ ਜੀਵਨੀ ਬੱਚਿਆਂ ਨੂੰ ਦੱਸਦੇ ਹੋਏ ਉਨ੍ਹਾਂ ਕੋਲੋਂ ਸਵਾਲ-ਜਵਾਬ ਵੀ ਪੁੱਛੇ ਤੇ ਇਸ ਤੋਂ ਬਾਅਦ 6ਵੀਂ ਜਮਾਤ ਦੀਆਂ ਵਿਦਿਆਰਥਣਾਂ ਅਰਪਨਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਏਕਮਜੋਤ ਕੌਰ, ਖੁਸ਼ਦੀਪ ਕੌਰ, ਸੁਖਮਨਪ੍ਰੀਤ ਕੌਰ, ਜਪਲੀਨ ਕੌਰ, ਤਮਨਪ੍ਰੀਤ ਕੌਰ, ਪਰਮਜੋਤ ਕੌਰ, ਸੀਰਤਜੋਤ ਕੌਰ, ਦਿਲਪ੍ਰੀਤ ਕੌਰ, ਦੀਵਾਂਸ਼ੀ, ਸਹਿਜਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਵਿਚ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਫਿਰ ਯੂ.ਕੇ.ਜੀ. ਦੇ ਛੋਟੇ-ਛੋਟੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਵਲੋਂ ਦੱਸੇ ਹੋਏ ਤਿੰਨ ਉਪਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’। 6ਵੀਂ ਜਮਾਤ ਦੇ ਵਿਦਿਆਰਥੀਆਂ ਹਰਫਤਿਹ ਸਿੰਘ, ਕੰਵਰਜੋਤ ਸਿੰਘ ਅਤੇ ਪ੍ਰਭਜੀਤ ਸਿੰਘ ਵਲੋਂ ਕਵੀਸ਼ਰੀ ਗਾਇਨ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਉਪਰੰਤ ਤੀਸਰੀ ਜਮਾਤ ਤੇ ਵਿਦਿਆਰਥੀਆਂ ਵਲੋਂ ਪ੍ਰਭਾਤ ਫੇਰੀ ਦੀ ਮਹੱਤਤਾ ਦੱਸਦੇ ਹੋਏ ਪ੍ਰਭਾਤ ਫੇਰੀ ਦੀ ਪੇਸ਼ਕਾਰੀ ਕੀਤੀ ਗਈ। ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਮੈਨੇਜਿੰਗ ਡਾਇਰੈਕਟਰ ਪ੍ਰਿਤਪਾਲ ਸਿੰਘ ਅਤੇ ਪ੍ਰਿੰ. ਸੀਮਾ ਰਠੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ’ਤੇ ਚੱਲਣ ਤੇ ਗੁਰਬਾਣੀ ਨਾਲ ਜੁੜਨ ਲਈ ਕਿਹਾ। ਇਸ ਪੂਰੇ ਸਮਾਗਮ ਦੀ ਤਿਆਰੀ ਕੋਆਰਡੀਨੇਟਰ ਅਰਵਿੰਦਰ ਕੌਰ, ਅਧਿਆਪਕਾ ਕੁਲਵਿੰਦਰ ਕੌਰ ਤੇ ਚੰਦਨਪ੍ਰੀਤ ਕੌਰ ਵਲੋਂ ਕਰਵਾਈ ਗਈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਗੂੰਜਿਆ ਸੰਵਿਧਾਨ ਦਾ ਨਾਅਰਾ ਅਗਲੀ ਖ਼ਬਰ ਸੰਤ ਜ਼ੇਵੀਅਰ ਸਕੂਲ ਸਤਕੋਹਾ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਇਆ
Ad Position 24