ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਸੰਵਿਧਾਨ ਦਿਵਸ ਮਨਾਇਆ
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਤੇ ਲਾਇਬ੍ਰੇਰੀ ਵਿਭਾਗ ਵਲੋਂ ਪ੍ਰਿੰਸੀਪਲ ਡਾ . ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਅਤੇ ਦੋਹਾਂ ਵਿਭਾਗਾਂ ਦੇ ਪ੍ਰੋ.
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਰਾਜਨੀਤੀ ਸ਼ਾਸਤਰ ਵਿਭਾਗ ਤੇ ਲਾਇਬ੍ਰੇਰੀ ਵਿਭਾਗ ਵਲੋਂ ਪ੍ਰਿੰਸੀਪਲ ਡਾ .ਗੁਰਦੀਪ ਸਿੰਘ ਆਹਲੂਵਾਲੀਆ ਦੀ ਰਹਿਨੁਮਾਈ ਅਤੇ ਦੋਹਾਂ ਵਿਭਾਗਾਂ ਦੇ ਪ੍ਰੋ. ਬਲਬੀਰ ਕੌਰ ਤੇ ਪ੍ਰੋ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ । ਜਾਗਰੂਕਤਾ ਸੈਮੀਨਾਰ ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ, ਪ੍ਰੋ. ਬਲਬੀਰ ਕੌਰ ਨੇ ਭਾਰਤੀ ਸੰਵਿਧਾਨ ਦੇ ਇਤਿਹਾਸ ਤੇ ਇਸ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚੋਂ ਬੀ.ਏ. ਦੀ ਵਿਦਿਆਰਥਣ ਨੁਸਰਤ ਜਹਾਂ ਬੇਗ਼ਮ ਨੇ ਪਹਿਲਾ ਜਦਕਿ ਦੂਸਰਾ ਸਥਾਨ ਨਾਇਮਾ ਤੇ ਤੀਸਰਾ ਸਥਾਨ ਮੁਸਕਾਨ ਨੇ ਪ੍ਰਾਪਤ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਬਲਬੀਰ ਕੌਰ ਤੇ ਲਾਇਬ੍ਰੇਰੀ ਵਿਭਾਗ ਦੇ ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਸਤਵਿੰਦਰ ਸਿੰਘ ਪ੍ਰੋ. ਕੌਸ਼ਲ ਕੁਮਾਰ, ਪ੍ਰੋ.ਰਾਕੇਸ਼ ਕੁਮਾਰ, ਡਾ. ਸਿਮਰਤਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਡਾ. ਸਤਿੰਦਰ ਕੌਰ, ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਲਵਪ੍ਰੀਤ ਕੌਰ ,ਪ੍ਰੋ.ਬਲਵੀਰ ਕੌਰ, ਪ੍ਰੋ. ਨੀਰੂ ਬਾਲਾ ਪ੍ਰੋ. ਅਮਨਦੀਪ ਕੌਰ, ਪ੍ਰੋ.ਮਿਤਾਲੀ ਸ਼ਾਮਿਲ ਸਨ।