28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਦੇ ਬਾਵਜੂਦ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ- ਸੁਖਦੇਵ ਸਿੰਘ ਹੈਪੀ

ਕਾਹਨੂੰਵਾਨ, 27 ਨਵੰਬਰ (ਨਿਸ਼ਾਨ ਸਿੰਘ ਚਾਹਲ)- ਬਲਾਕ ਸੰਮਤੀ ਕਾਹਨੂੰਵਾਨ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਹੈਪੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਗੱਠਜੋੜ ਕਰਨ ਦੇ ਬਾਵਜੂਦ ਵੀ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ’ਚ ਨਕਾਮ ਸਾਬਤ ਹੋਈ ਹੈ।

Ad Position 21
No active advertisement
ਚੇਅਰਮੈਨ ਸੁਖਦੇਵ ਸਿੰਘ ਹੈਪੀ 28-11-2026
ਕਾਹਨੂੰਵਾਨ, 27 ਨਵੰਬਰ (ਨਿਸ਼ਾਨ ਸਿੰਘ ਚਾਹਲ)- ਬਲਾਕ ਸੰਮਤੀ ਕਾਹਨੂੰਵਾਨ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਹੈਪੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਗੱਠਜੋੜ ਕਰਨ ਦੇ ਬਾਵਜੂਦ ਵੀ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ’ਚ ਨਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਦੇ ਨਾਪਾਕ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਕਾਰਨ ਅਕਾਲੀ ਦਲ ਬਾਦਲ ਪ੍ਰਤੀ ਵੀ ਪੰਜਾਬ ਦੇ ਲੋਕਾਂ ਵਿਚ ਭਾਰੀ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਕਾਲੀ ਦਲ ਬਾਦਲ ਦੀ ਪੰਜਾਬ ਵਿਚ ਹਾਲਤ ਇਸ ਕਦਰ ਪਤਲੀ ਹੋ ਚੁੱਕੀ ਹੈ ਕਿ ਪਾਰਟੀ ਦਾ ਝੰਡਾ ਚੁੱਕਣ ਲਈ ਕੋਈ ਵੀ ਵਿਅਕਤੀ ਅੱਗੇ ਨਹੀਂ ਆ ਰਿਹਾ। ਸੁਖਦੇਵ ਸਿੰਘ ਹੈਪੀ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਹਾਸਲ ਕਰ ਕੇ ਪੰਜਾਬ ਵਿਚ ਸਰਕਾਰ ਬਣਾਏਗੀ। ਇਸ ਮੌਕੇ ਸਤਨਾਮ ਸਿੰਘ ਢਪੱਈ ਵਾਲੇ, ਫੌਜੀ ਜਰਨੈਲ ਸਿੰਘ, ਹਰਦੀਪ ਸਿੰਘ ਭਿੰਡਰ, ਭਗਵਾਨ ਸਿੰਘ ਮੰਤਰੀ, ਬਰਿੰਦਰ ਸਿੰਘ ਬਿੱਲੂ ਅਤੇ ਬੂਆ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਦਾ ਮਜ਼ਾਕ ਉਡਾਇਆ : ਪ੍ਰਿੰ. ਸੁਲੱਖਣ ਸਿੰਘ ਅਗਲੀ ਖ਼ਬਰ 2027 ’ਚ ਜ਼ਰੂਰ ਬਣੇਗੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ- ਲਖਵਿੰਦਰ ਸਿੰਘ ਘੁੰਮਣ
Ad Position 24