28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਸਰਕਾਰ ਨੇ ਗੰਨੇ ਦੇ ਭਾਅ ’ਚ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਦਾ ਮਜ਼ਾਕ ਉਡਾਇਆ : ਪ੍ਰਿੰ. ਸੁਲੱਖਣ ਸਿੰਘ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ ਵਿਚ ਕੀਤੇ 15 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਪ੍ਰਿੰ. ਸੁਲੱਖਣ ਸਿੰਘ ਨੇ ਅੱਗੇ ਕਿਹਾ ਕਿ ਗੰਨੇ ਦੀ ਫਸਲ ਨੂੰ ਪੈਦਾ ਕਰਨ ਅਤੇ ਉਸ ਨੂੰ ਮਿੱਲਾਂ ਤੱਕ ਲਿਜਾਣ ਲਈ ਕਿਸਾਨਾਂ ਦਾ ਬਹੁਤ ਖਰਚਾ ਹੁੰਦਾ ਹੈ, ਪ੍ਰੰਤੂ ਇਸ ਦੀ ਨਿਰਧਾਰਤ ਕੀਤੀ ਗਈ ਕੀਮਤ ਪਹਿਲਾਂ ਹੀ ਬਹੁਤ ਥੋੜੀ ਹੈ, ਪਰ ਹੁਣ ਸਰਕਾਰ ਨੇ ਮਾਮੂਲੀ 15 ਰੁਪਏ ਵਾਧਾ ਕਰ ਕੇ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਖੰਡ ਦੀ ਕੀਮਤ ਵਿਚ ਵੱਡਾ ਵਾਧਾ ਹੋਇਆ ਹੈ, ਪ੍ਰੰਤੂ ਉਸ ਹਿਸਾਬ ਨਾਲ ਗੰਨੇ ਦੀ ਫਸਲ ਦਾ ਮੁੱਲ ਨਹੀਂ ਵਧਾਇਆ ਗਿਆ, ਜੋ ਕਿ ਉਸੇ ਹਿਸਾਬ ਨਾਲ ਵਧਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਦੇਸ਼ ਵਿਚ ਮਿੱਠਾ ਇਨਕਲਾਬ ਲਿਆਂਦਾ ਸੀ ਅਤੇ ਹੁਣ ਵੀ ਕਿਸਾਨ ਗੰਨੇ ਦੀ ਫਸਲ ਹੋਰ ਵੱਧ ਬੀਜਣ ਲਈ ਉਤਸ਼ਾਹਿਤ ਤਾਂ ਹੋ ਰਹੇ ਹਨ, ਪ੍ਰੰਤੂ ਸਰਕਾਰ ਉਨ੍ਹਾ ਨੂੰ ਵਾਜਬ ਮੁੱਲ ਨਾ ਦੇ ਕੇ ਉਨ੍ਹਾਂ ਦੇ ਹੌਸਲੇ ਢਾਅ ਰਹੀ ਹੈ, ਜੋ ਕਿ ਸਰਾਸਰ ਕਿਸਾਨਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਗੰਨੇ ਦੀ ਕੀਮਤ ਵਿਚ ਹੋਰ ਵਾਧਾ ਕੀਤਾ ਜਾਵੇ ਅਤੇ ਖੰਡ ਮਿੱਲਾਂ ਨੂੰ ਬਿਨਾਂ ਦੇਰੀ ਚਾਲੂ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ- ਮੇਘੀਆਂ/ਸੇਖਵਾਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੇ ਬਾਵਜੂਦ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ- ਸੁਖਦੇਵ ਸਿੰਘ ਹੈਪੀ
Ad Position 24