ਅਕਾਲੀ-ਭਾਜਪਾ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ- ਮੇਘੀਆਂ/ਸੇਖਵਾਂ
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ, ਸਗੋਂ ਇਸ ਨਾਲ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੁੰਦੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਉਪ ਪ੍ਰਧਾਨ ਸੁਭਾਸ਼ ਮੇਘੀਆਂ ਤੇ ਸਕੱਤਰ ਭੁਪਿੰਦਰ ਸਿੰਘ ਸੇਖਵਾਂ ਨੇ ਕੀਤਾ।
ਸ
ਸੁਭਾਸ਼ ਮੇਘੀਆਂ, ਭੁਪਿੰਦਰ ਸਿੰਘ ਸੇਖਵਾਂ
28-11-2026
ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਅੰਦਰ ਅਕਾਲੀ ਭਾਜਪਾ ਗੱਠਜੋੜ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਂਦਾ, ਸਗੋਂ ਇਸ ਨਾਲ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੁੰਦੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਉਪ ਪ੍ਰਧਾਨ ਸੁਭਾਸ਼ ਮੇਘੀਆਂ ਤੇ ਸਕੱਤਰ ਭੁਪਿੰਦਰ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਚੜ੍ਹਤ ਵੱਲ ਜਾ ਰਹੀ ਹੈ ਤੇ ਵਿਰੋਧੀ ਪਾਰਟੀਆਂ ਬੌਖਲਾਹਟ ’ਚ ਆ ਕੇ ਕਈ ਫੈਸਲੇ ਲੈ ਰਹੀਆਂ ਹਨ ਪਰ ਕਾਂਗਰਸ ਪਾਰਟੀ ਹੀ ਪੰਜਾਬ ਦੇ ਹਿਤਾਂ ਤੇ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉਠ ਚੁੱਕਾ ਹੈ। ਲੋਕ ਹਮੇਸ਼ਾ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕ ਪਾਰਟੀ ਨਾਲ ਧੜਾਧੜ ਜੁੜ ਰਹੇ ਹਨ ਤੇ ਕਾਂਗਰਸ ਦੀ ਸਰਕਾਰ ਦੇਖਣ ਨੂੰ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਨੂੰ ਪਹਿਲਾਂ ਵਾਂਗ ਵਧੇਰੇ ਵੋਟਾਂ ਨਾਲ ਜਿਤਾਉਣ ਲਈ ਲੋਕ ਪੱਬਾਂ ਭਾਰ ਹੋਏ ਪਏ ਹਨ।